ਕੁਲਵੰਤ ਸਿੰਘ ਜਗਦੇ ਕੁਰੜ ਹਲਕਾ ਮਹਿਲ ਕਲਾਂ ਬੀਸੀ ਵਿੰਗ ਦੇ ਪ੍ਰਧਾਨ ਨਿਯੁਕਤ
ਮਹਿਲ ਕਲਾਂ, (ਸਮਾਜ ਵੀਕਲੀ) ( ਗੁਰਭਿੰਦਰ ਗੁਰੀ ): ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਅਤੇ ਪਾਰਟੀ ਦੇ ਗਰਾਸਰੂਟ ਪੱਧਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬੀਸੀ ਬਿੰਗ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਕੈਬਨਟ ਮੰਤਰੀ ਹੀਰਾ ਸਿੰਘ ਗਾਬੜੀਆ ਵੱਲੋਂ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਸਿਫਾਰਿਸ਼ ’ਤੇ ਦਿਨ-ਰਾਤ ਪਾਰਟੀ ਲਈ ਨਿਭਾਅ ਕਰਦੇ ਆ ਰਹੇ ਮਿਹਨਤੀ ਆਗੂ ਜਥੇਦਾਰ ਕੁਲਵੰਤ ਸਿੰਘ ਜਗਦੇ (ਕੁਰੜ) ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਬੀਸੀ ਬਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਨਾਲ ਹਲਕੇ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ “ਜਥੇਦਾਰ ਕੁਲਵੰਤ ਸਿੰਘ ਜਗਦੇ ਪਾਰਟੀ ਦੇ ਉਹ ਸੱਚੇ ਸਿਪਾਹੀ ਹਨ, ਜਿਨ੍ਹਾਂ ਨੇ ਹਰ ਔਖੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਨੂੰ ਉੱਚਾ ਰੱਖਿਆ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨਿਯੁਕਤੀ ਹਲਕਾ ਮਹਿਲ ਕਲਾਂ ਵਿੱਚ ਬੀਸੀ ਵਰਗ ਨੂੰ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜੇਗੀ ਅਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।”ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ “ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਹਮੇਸ਼ਾ ਮਿਹਨਤੀ ਅਤੇ ਨਿਭਾਅ ਵਾਲੇ ਵਰਕਰਾਂ ਦੀ ਕਦਰ ਕਰਨ ਵਾਲੇ ਆਗੂ ਰਹੇ ਹਨ। ਉਨ੍ਹਾਂ ਵੱਲੋਂ ਕੀਤੀ ਗਈ ਇਹ ਨਿਯੁਕਤੀ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਜਥੇਦਾਰ ਕੁਲਵੰਤ ਸਿੰਘ ਜਗਦੇ ਵਰਗੇ ਜ਼ਮੀਨੀ ਆਗੂ ਅਕਾਲੀ ਦਲ ਦੀ ਅਸਲੀ ਤਾਕਤ ਹਨ।”ਨਵ-ਨਿਯੁਕਤ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਜਗਦੇ ਨੇ ਇਸ ਮੌਕੇ ਸਾਬਕਾ ਕੈਬਨਟ ਮੰਤਰੀ ਹੀਰਾ ਸਿੰਘ ਗਾਬੜੀਆ, ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ “ਪਾਰਟੀ ਨੇ ਮੇਰੇ ’ਤੇ ਜੋ ਭਰੋਸਾ ਜਤਾਇਆ ਹੈ, ਉਸ ’ਤੇ ਮੈਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਖਰਾ ਉਤਰਾਂਗਾ। ਮੈਨੂੰ ਦਿੱਤੀ ਗਈ ਜਿੰਮੇਵਾਰੀ ਨੂੰ ਸਮਝਦਿਆਂ ਮੈਂ ਬੀਸੀ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਾਂਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹਰ ਪਿੰਡ ਤੇ ਹਰ ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਾਂਗਾ।”ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਜਥੇਦਾਰ ਕੁਲਵੰਤ ਸਿੰਘ ਜਗਦੇ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਆਪਣੇ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਪੂਰੇ ਸਹਿਯੋਗ ਦਾ ਭਰੋਸਾ ਵੀ ਜਤਾਇਆ ਗਿਆ। ਇਸ੍ਹ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਅਤੇ ਕੁਲਵੰਤ ਸਿੰਘ ਜਗ ਦੇ ਵੱਲੋਂ ਹੀਰਾ ਸਿੰਘ ਗਾਬੜੀਆ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


