HOME ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਨਿਤਰਨ ਲੱਗੇ ਲੋਕ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਨਿਤਰਨ ਲੱਗੇ ਲੋਕ

1
ਪੰਜਾਬ ਬਚਾਓ ਰੈਲੀਆਂ ਵਿੱਚ ਵੱਡਾ ਅਸਰ ਵੇਖਣ ਨੂੰ ਮਿਲ ਰਿਹਾ ਹੈ ਕਿ ਸਿਰਫ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੇਖਣ ਲਈ ਪੱਬਾ ਭਾਰ ਹੋਏ ਹਨ ਲੋਕ :ਅਸ਼ੋਕ ਨਾਨੋਵਾਲ, ਗੁਰਪ੍ਰੀਤ ਗੁੱਜਰ ਰੈਲਮਾਜਰਾ
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਰੈਲੀਆਂ ਦਾ ਵੱਡਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਪ੍ਰਭਾਵਿਤ ਹੋ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਨਿਤਰਨ ਲੱਗੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਸ਼ੋਕ ਨਾਨੋਵਾਲ ਅਤੇ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਸੱਥਾਂ ਦੇ ਵਿੱਚ ਵਿਚਾਰ ਚਰਚਾ ਚੱਲ ਪਈ ਹੈ ਅਤੇ ਲੋਕ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ  ਉਤਾਵਲੇ ਨਜ਼ਰ ਆ ਰਹੇ ਹਨ। ਉਹਨਾਂ ਕਿਹਾ ਕਿ ਲੋਕ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਲੋਕਾਂ ਦੀ ਮਾਂ ਪਾਰਟੀ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਹੋਏ ਕੰਮਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ। ਇਸ ਲਈ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੁੱਧਾਮਾਜਰਾ ਤੋਂ ਮਾਣੇਵਾਲ ਅਤੇ ਬੇਟ ਖੇਤਰ ਜਾਂਦੀ ਸਪੰਰਕ ਸੜਕ ਥਾਂ ਥਾਂ ਟੁੱਟੀ ਹੋਣ ਕਾਰਨ ਲੋਕ ਦੁੱਖੀ
Next articleਮੋਰਿੰਡਾ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ‘ਤੇ ਪੁਲਿਸ ਦੀ ਕਾਰਵਾਈ, 53 ਚਲਾਣ ਕੱਟੇ