HOME ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਕੀਤਾ ਸਨਮਾਨ ...

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਕੀਤਾ ਸਨਮਾਨ ਅਸ਼ੋਕ ਨਾਨੋਵਾਲ ਵੱਲੋਂ ਕਰਵਾਇਆ ਸਮਾਰੋਹ

3
ਕੈਪਸ਼ਨ :- ਅਸ਼ੋਕ ਨਾਨੋਵਾਲ ਵੱਲੋਂ ਕਰਵਾਏ ਸਮਾਗਮ ਮੌਕੇ ਪਾਰਟੀ ਦੇ ਨਵੇਂ ਚੁੱਣੇ ਆਗੂਆਂ ਦੇ ਕੀਤੇ ਸਨਮਾਨ ਸਮਾਰੋਹ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਖਦੀਪ ਸ਼ੁਕਾਰ,ਕਮਲ ਜੇਟਲੀ ਅਤੇ ਜਥੇਦਾਰ ਗੁਰਬਖਸ ਸਿੰਘ ਖਾਲਸਾ ਆਦਿ ਹਾਜ਼ਰ ਸਨ
ਨਵਾਂਸ਼ਹਿਰ /ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਪਾਰਟੀ ਆਗੂਆਂ ਨੂੰ ਵੱਖ-ਵੱਖ ਵਿੰਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਸੰਦਰਭ ਵਿੱਚ, ਜ਼ਿਲ੍ਹੇ ਦੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਸੀਨੀਅਰ ਅਕਾਲੀ ਆਗੂ ਅਸ਼ੋਕ ਕੁਮਾਰ ਨਾਨੋਵਾਲ ਵੱਲੋਂ  ਸ਼ਿਵਾਲਿਕ ਰੈਸਟੋਰੈਂਟ ਬਲਾਚੌਰ ਵਿਖੇ ਕੀਤਾ ਗਿਆ। ਸਮਾਗਮ ਵਿੱਚ ਉਚੇਚੇ ਤੌਰ ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਆਬਜ਼ਰਵਰ ਕਮਲ ਚੇਤਲੀ  ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਕਾਰਜਕਾਲ ਵਿੱਚ ਕੀਤੇ ਹੋਏ ਵਿਕਾਸ ਦੇ ਕੰਮਾਂ ਨੂੰ ਚੇਤੇ ਕਰਦੇ ਹੋਏ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਂਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਨੇ ਸਮੂਹ ਆਗੂਆਂ ਨੂੰ ਇੱਕਮੁੱਠ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪੁਹੰਚਾਉਣ ਦੀ ਅਪੀਲ ਕੀਤੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਦੀ ਮਿਹਨਤ ਦਾ ਮੁੱਲ ਪਾਇਆ ਹੈ। ਉਹਨਾਂ ਨੇ ਕਿਹਾ ਕਿ ਬਲਾਚੌਰ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਬਹੁਤ ਮਿਹਨਤੀ ਹਨ ਜਿਨਾਂ ਨੇ ਮਾੜੇ ਸਮੇਂ ਵਿੱਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਅੱਗੇ ਹੋ ਕੇ ਕੰਮ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ, ਪੰਜਾਬ ਪੰਜਾਬੀ ਤੇ ਪੰਜਾਬੀਅਤ ਦੀ ਮੁੱਦਈ ਪਾਰਟੀ ਹੈ। ਜਿਸ ਨੇ ਹਮੇਸ਼ਾ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ।ਇਸ ਮੌਕੇ  ਬਲਾਚੋਰ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਅਸ਼ੋਕ ਕੁਮਾਰ ਨਾਨੋਵਾਲ ਨੇ ਕਿਹਾ ਕਿ ਪੰਜਾਬ ਨੂੰ ਲੋੜ ਹੈ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਲੜਨ ਵਾਲੀ ਪਾਰਟੀ ਨੂੰ ਅੱਗੇ ਲਿਆਂਦਾ ਜਾਵੇ। ਪੰਜਾਬ ਦੇ ਹਿੱਤ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਸੁਰੁਖਿਅਤ ਹਨ। ਉਹਨਾਂ ਨੇ ਨਾਮ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਕਿ ਸਮੁੱਚੇ ਆਗੂ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਨਾਲ ਪਾਰਟੀ ਦੀ ਚੜ੍ਹਦੀ ਕਲਾ ਦੇ ਕੰਮ ਕਰਨਗੇ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਤਨ ਮਨ ਨਾਲ ਸੇਵਾ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਵੱਡੀ ਲੀਡ ਨਾਲ ਜਿੱਤ ਦਰਜ ਕਰਾਉਣਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਆਬਜ਼ਾਰਵਰ ਕਮਲ ਜੇਤਲੀ ਨੇ ਕਿਹਾ ਕਿ ਬਲਾਚੌਰ ਵਿੱਚ ਵੀ ਹਲਕਾ ਇਚਾਰਜ ਜਲਦੀ ਲਗਾਇਆ ਜਾਵੇਗਾ ਪੰਜਾਬ ਦੇ ਬਹੁਤ ਸਾਰੇ ਹਲਕੇ ਹਨ ਜਿਨ੍ਹਾਂ ਦੇ ਇਚਾਰਜ ਨਹੀਂ ਲਗਾਏ ਗਏ ਇਸ ਮੌਕੇ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਬਲਾਚੌਰ ਵਿੱਚ  29ਫੀਸਦੀ ਵੋਟਾਂ ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਵੇਲੇ ਪਈਆਂ ਹਨ | ਅੱਜ ਦੇ ਇਸ ਪ੍ਰੋਗਰਾਮ ਵਿੱਚ ਸਤਨਾਮ ਸਿੰਘ ਸਾਬਕਾ ਡੀ ਐਸ ਪੀ, ਪ੍ਰੇਮ ਟੋਰੋਵਾਲ, ਗੁਰਨਾਮ ਸਿੰਘ ਥੋਪੀਆ, ਅਸ਼ਵਨੀ ਬੱਗੂਵਾਲ, ਦਿਨੇਸ਼ ਕਰੀਹਾ ਐਸ ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਨਰੇਸ਼ ਕਰੀਮਪੁਰ ਚਾਹਵਾਲਾ, ਹਰੀਪਾਲ ਜਾਡਲੀ, ਹਜੂਰਾ ਸਿੰਘ, ਜੋਗਿੰਦਰ ਅਟਵਾਲ, ਰਣਵੀਰ ਸਿੰਘ ਭੱਟੀ, ਵਿਜੇ ਕੁੱਕੜ ਸੂਹਾ, ਅਜਮੇਰ ਭਰਾਪੁਰ, ਗੁਰਵਿੰਦਰ ਸਿੰਘ, ਚੰਨੀ ਚਾਂਦਪੁਰ ਰੁੜਕੀ, ਸੁਰਿੰਦਰ ਰੌੜੀ,  ਸੁਰਿੰਦਰ   ਪਟਵਾਰੀ, ਸਤਿ ਪਾਲ  ਆਦਿ ਤੋਂ ਇਲਾਵਾ ਬਹੁ ਗਿਣਤੀ ਅਕਾਲੀ ਵਰਕਰ ਆਗੂ ਹਾਜ਼ਿਰ ਸਨ | ਪ੍ਰੋਗਰਾਮ ਦੇ ਪ੍ਰਬੰਧਕ ਅਸ਼ੋਕ ਨਾਨੋਵਾਲ ਵੱਲੋਂ ਸਾਰੇ ਆਏ ਹੋਏ ਸੀਨੀਅਰ ਆਗੂਆਂ ਅਤੇ ਪਾਰਟੀ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਵਰਕਰਾਂ ਨੂੰ ਉਤਸ਼ਾਹਤ ਕਰਦਿਆਂ ਭਵਿੱਖ ਵਿੱਚ 2027ਵੋਟਾਂ ਲਈ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਆ ਇਸ ਮੌਕੇ ਮੰਚ ਸੰਚਾਲਨ ਜਥੇਦਾਰ ਜੋਗਿੰਦਰ ਸਿੰਘ ਅਟਵਾਲ ਨੇ ਕੀਤਾ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ ਖੁੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ
Next article“ਉਹ ਜਦੋ ਖੁਦ ਨੂੰ ਪਛਾਣ ਲੈਂਦੀ ਹੈ”