ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਡਿਜੀਟਲ ਪਲੇਟਫਾਰਮ ਨਾਲ ਜੋੜਨ ਲਈ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਥੇਬੰਦਕ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਹਲਕਾ ਇੰਚਾਰਜ ਸੰਦੀਪ ਚੌਧਰੀ (ਹਨੀ ਟੌਂਸਾ) ਦੀ ਅਗਵਾਈ ਹੇਠ ਕਰਵਾਏ ਗਏ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪਾਰਟੀ ਦੇ ਮਿਹਨਤੀ ਆਗੂ ਪ੍ਰਸ਼ਾਂਤ ਚੌਧਰੀ ਨੂੰ ਹਲਕਾ ਬਲਾਚੌਰ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਮੌਕੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਨੇ ਨਵ-ਨਿਯੁਕਤ ਪ੍ਰਧਾਨ ਨੂੰ ਸਿਰੋਪਾਓ ਭੇਂਟ ਕਰਕੇ ਅਤੇ ਨਿਯੁਕਤੀ ਪੱਤਰ ਸੌਂਪ ਕੇ ਨਿੱਘਾ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਸਰਦਾਰ ਸਤਨਾਮ ਸਿੰਘ (ਰਿਟਾਇਰਡ ਡੀ.ਐਸ.ਪੀ. ਤੇ ਸੀਨੀਅਰ ਅਕਾਲੀ ਆਗੂ), ਤਰਲੋਚਨ ਸਿੰਘ ਰੱਕੜ (ਸਾਬਕਾ ਚੇਅਰਮੈਨ, ਮਾਰਕੀਟ ਕਮੇਟੀ), ਬਿਮਲ ਕੁਮਾਰ (ਚੇਅਰਮੈਨ), ਅਵਤਾਰ ਸਿੰਘ ਨੀਲੇ ਬਾੜੇ, ਬਿੱਟੂ ਹਕਲਾ, ਨਰਿੰਦਰ ਚੇਚੀ (ਜ਼ਿਲ੍ਹਾ ਪ੍ਰਧਾਨ, ਬੀ.ਸੀ. ਵਿੰਗ ਸ਼ਹਿਰੀ), ਦਲਜੀਤ ਸਿੰਘ ਮਾਨੇਵਾਲ ਸਮੇਤ ਕਈ ਪ੍ਰਮੁੱਖ ਆਗੂ ਹਾਜ਼ਰ ਸਨ ਇਸ ਮੌਕੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਆਧੁਨਿਕ ਦੌਰ ਵਿੱਚ ਸੋਸ਼ਲ ਮੀਡੀਆ ਅਤੇ ਆਈ.ਟੀ. ਵਿੰਗ ਦੀ ਭੂਮਿਕਾ ਬਹੁਤ ਅਹਿਮ ਹੋ ਚੁੱਕੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪ੍ਰਸ਼ਾਂਤ ਚੌਧਰੀ ਪਾਰਟੀ ਦੀਆਂ ਨੀਤੀਆਂ ਅਤੇ ਘਾਲਣਾਂ ਨੂੰ ਨਵੀਂ ਤਕਨਾਲੋਜੀ ਦੇ ਜ਼ਰੀਏ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ।ਆਪਣੀ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਵ-ਨਿਯੁਕਤ ਪ੍ਰਧਾਨ ਪ੍ਰਸ਼ਾਂਤ ਚੌਧਰੀ ਨੇ ਪਾਰਟੀ ਹਾਈਕਮਾਂਡ, ਜ਼ਿਲ੍ਹਾ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਸੰਦੀਪ ਚੌਧਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕੇ ”ਮੇਰੇ ਵਰਗੇ ਇੱਕ ਸਾਧਾਰਨ ਵਰਕਰ ‘ਤੇ ਇੰਨਾ ਵੱਡਾ ਭਰੋਸਾ ਜਤਾਉਣ ਲਈ ਮੈਂ ਲੀਡਰਸ਼ਿਪ ਦਾ ਧੰਨਵਾਦੀ ਹਾਂ। ਮੈਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਆਈ.ਟੀ. ਵਿੰਗ ਨੂੰ ਮਜ਼ਬੂਤ ਕਰਾਂਗਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇੱਕ ਕਰ ਦਿਆਂਗਾ।”ਇਸ ਖ਼ੁਸ਼ੀ ਦੇ ਮੌਕੇ ‘ਤੇ ਸੀਨੀਅਰ ਆਗੂਆਂ ਨੇ ਪ੍ਰਸ਼ਾਂਤ ਚੌਧਰੀ ਦਾ ਮੂੰਹ ਲੱਡੂਆਂ ਨਾਲ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ , ਗੌਰਵ ਚੌਹਾਨ, ਅਜੀਤ ਰਾਮ ਨੀਲੇਵਾਰੇ, ਜਤਿੰਦਰ ਕੁਮਾਰ ਕਾਲਾ, ਜੱਪੀ ਗੁੱਜਰ, ਇੰਦਰਜੀਤ, ਕੁਲਦੀਪ ਸਿੰਘ, ਵਰਿੰਦਰ ਭਿੰਡਰ, ਗੌਤਮ ਭਾਟੀਆ, ਵਨੀਤ, ਜਸਕਰਨ ਭਿੰਡਰ, ਵਰਿੰਦਰ ਸੈਣੀ, ਗੌਰਵ ਪੰਡਤ, ਲਾਲੀ ਫਤਿਹਪੁਰ, ਦਿਵਾਂਸ਼ ਪ੍ਰਭ ਟੌਂਸਾ, ਅੰਕੁਸ਼ ਟੌਂਸਾ, ਯੁਵੀ ਟੌਂਸਾ, ਅੰਮ੍ਰਿਤਪਾਲ ਅਤੇ ਰੋਹਿਤ ਭਾਟੀਆ ਸਮੇਤ ਭਾਰੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






