ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਪੈਟਰੋਲ ਤੇ ਡੀਜ਼ਲ ’ਤੇ ਵੈਟ ਘਟਾਉਣ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਜ਼ਾਹਰਾਕਾਰੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵਲ ਵਧਣ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਮੌਕੇ ਪੁਲੀਸ ਨੇ ਮੁਜ਼ਾਹਰਾਕਾਰੀਆਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ ਜਿਸ ਵਿੱਚ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly