ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਅੱਗੇ ਤੋਂ ਵੀ ਹਰ ਇੱਕ ਵਰਕਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਜਨ ਵੱਧ ਹੈ। ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਲਖਵਿੰਦਰ ਸਿੰਘ ਲੱਖੀ ਨੇ ਸ਼ਹਿਰੀ ਸਰਕਲ ਪ੍ਰਧਾਨ ਬਿਕਰਮਜੀਤ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਸਬੰਧੀ ਕੀਤੀ ਗਈ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਹੇ। ਲਖਵਿੰਦਰ ਲੱਖੀ ਨੇ ਕਿਹਾ ਕਿ ਅਕਾਲੀ ਦਲ ਦੀਆਂ ਅੰਦਰੂਨੀ ਘਟਨਾਵਾਂ ਨਾਲ ਅਕਾਲੀ ਦਲ ਦੀ ਸੋਚ ਨੂੰ ਕੋਈ ਫਰਕ ਨਹੀਂ ਪਵੇਗਾ। ਅਕਾਲੀ ਦਲ ਸ਼ੁਰੂ ਤੋਂ ਹੀ ਪੰਜਾਬ ਤੇ ਪੰਜਾਬੀਅਤ ਦੀ ਰਾਖੀ ਲਈ ਕੰਮ ਕਰਦਾ ਆਇਆ ਹੈ, ਅੱਗੇ ਤੋਂ ਵੀ ਇਹ ਕੰਮ ਜਾਰੀ ਰੱਖੇਗਾ। ਉਹਨਾਂ ਨੇ ਕਿਹਾ ਹੁਣ ਅਕਾਲੀ ਦਲ ਦੇ ਵਰਕਰਾਂ ਦੀ ਜਿੰਮੇਵਾਰੀ ਬਣਦੀ ਹੈ, ਕਿ ਉਹ ਵੱਧ ਤੋਂ ਵੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦਾ ਕੰਮ ਮੁਕੰਮਲ ਕਰਨ। ਇਸ ਸਬੰਧ ਵਿੱਚ ਉਹਨਾਂ ਨੇ ਵੱਖ-ਵੱਖ ਵਰਕਰਾਂ ਨੂੰ ਅਲੱਗ ਅਲੱਗ ਜਿੰਮੇਵਾਰੀਆਂ ਵੀ ਸੌਂਪੀਆਂ। ਇਸ ਮੌਕੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਦੱਸਿਆ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਲਈ ਦਰੱਖਤ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਹਨਾਂ ਦੱਸਿਆ ਇਸ ਵਾਰ ਕੇਵਲ ਉਹ ਦਰੱਖਤ ਹੀ ਲਗਾਏ ਜਾ ਰਹੇ ਹਨ, ਜਿਹਨਾਂ ਦਾ ਵਾਤਾਵਰਨ ਦੇ ਨਾਲ ਡੂੰਘਾ ਰਿਸ਼ਤਾ ਹੈ। ਉਹਨਾਂ ਨੇ ਇਸ ਮੌਕੇ ਅਪੀਲ ਵੀ ਕੀਤੀ ਕਿ ਜਿਹੜੇ ਲੋਕ ਦਰੱਖਤ ਲਗਾਉਣਾ ਚਾਹੁੰਦੇ ਹਨ ਅਤੇ ਉਹਨਾਂ ਨੂੰ ਪਾਲ ਸਕਦੇ ਹਨ, ਪਰ ਦਰੱਖਤ ਲੈਣ ਤੋਂ ਅਸਮਰਥ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਹੁਸ਼ਿਆਰਪੁਰ ਦਫਤਰ ਜਾਂ ਮੇਰੇ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸਾਬਕਾ ਡਿਪਟੀ ਮੇਅਰ ਸਰਦਾਰ ਪ੍ਰੇਮ ਸਿੰਘ, ਸ਼ਹਿਰੀ ਪ੍ਰਧਾਨ ਬਿਕਰਮਜੀਤ ਸਿੰਘ ਕਲਸੀ, ਸਰਕਲ ਪ੍ਰਧਾਨ ਜਹਾਨ ਖੇਲਾਂ ਸਰਦਾਰ ਜਗਤਾਰ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਬੈਠਕ ਵਿੱਚ ਸਾਬਕਾ ਐਮ ਸੀ ਨਰਿੰਦਰ ਸਿੰਘ, ਸਾਬਕਾ ਐਮ ਸੀ ਸੰਤੋਖ ਸਿੰਘ ਔਜਲਾ, ਸੁਰਜੀਤ ਸਿੰਘ ਬਾਂਗੜ, ਸਰਕਲ ਜਹਾਨ ਖੇਲਾਂ ਦੇ ਪ੍ਰਧਾਨ ਜਗਤਾਰ ਸਿੰਘ, ਇਕਬਾਲ ਸਿੰਘ ਗੋਪੀ ਅਤੇ ਲਖਵੀਰ ਸਿੰਘ ਵੀਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly