HOME ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਸੀਨੀਅਰ...

ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ : ਬਰਿੰਦਰ ਸਿੰਘ ਪ੍ਰਮਾਰ

1
ਬਰਿੰਦਰ ਸਿੰਘ ਪ੍ਰਮਾਰ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਤਰਸੇਮ ਦੀਵਾਨਾ ) – ਅਗਾਮੀ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਦੇ ਨਾਲ ਜੋੜਨ ਦੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਹ ਵਿਚਾਰ ਹੁਸ਼ਿਆਰਪੁਰ ਤੋਂ ਜਿਲਾ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਪਹਿਲੇ ਨਾਲੋ ਹੋਰ ਮਜ਼ਬੂਤ ਹੋਇਆ ਹੈ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੇ ਬਲਬੂਤੇ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਵਾਸਤੇ ਕਈ ਏਜੰਸੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਾਰ ਕੇ ਵੀ ਤਰਨ ਤਾਰਨ ਦੀ ਜ਼ਿਮਨੀ ਚੋਣ ਜਿੱਤਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜੋ ਉਮੀਦਵਾਰ ਜਿੱਤਿਆ ਹੈ ਉਹ ਵੀ ਅਕਾਲੀ ਦਲ ਬਾਦਲ ਵਿੱਚੋਂ ਹੀ ਆਮ ਆਦਮੀ ਪਾਰਟੀ ਵਿੱਚ ਗਿਆ ਅਤੇ ਜਿਹੜੇ ਉਮੀਦਵਾਰ ਨੇ ਕਾਂਗਰਸ ਪਾਰਟੀ ਵੱਲੋਂ ਚੋਣ ਲੜੀ ਹੈ ਉਹ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚੋਂ ਹੀ ਕਾਂਗਰਸ ਵਿੱਚ ਗਿਆ ਹੈ ! ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਤਰਨ ਤਾਰਨ ਦੀ ਸੀਟ ਤੋਂ ਆਪਣੇ ਆਪ ਨੂੰ ਜੇਤੂ ਮੰਨਦਾ ਹੈ! ਉਨ੍ਹਾਂ ਕਿਹਾ ਕਿ ਇੱਥੇ ਇਹ ਵੀ ਦੱਸਣ ਯੋਗ ਹੈ ਕਿ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ ਨੇ ਮੀਡੀਆ ਦੇ ਸਾਹਮਣੇ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਮੈਂ ਜ਼ਿਮਨੀ ਚੋਣ ਨਾ ਲੜਦਾ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨੇ ਜਿੱਤ ਜਾਣਾ ਸੀ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੱਧ ਮਜ਼ਬੂਤ ਕਰਨ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਰਵਾਂ ਹੁੰਗਾਰਾ ਮਿਲੇਗਾ । ਉਨ੍ਹਾਂ ਕਿਹਾ ਕਿ ਅਕਾਲੀ ਆਗੂ ਤੇ ਵਰਕਰ ਇੱਕਜੁਟ ਹੋ ਕੇ ਪਾਰਟੀ ਨੂੰ ਅੱਗੇ ਲੈ ਕੇ ਜਾਣਗੇ ਤਾਂ ਜੋ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਵਿੱਚ ਪੂਰੀ ਤਾਕਤ ਲਗਾ ਦੇਵਾਂਗੇ : ਲਾਲੀ ਬਾਜਵਾ, ਤਲਵਾੜ
Next articleਫਿੱਟ ਬਾਈਕਰ ਕਲੱਬ ਨੇ ਰਾਈਟ ਫਾਰ ਯੂਨਿਟੀ ਦੇ ਥੀਮ ‘ਤੇ ਕੀਤੀ : ਸਚਦੇਵਾ