* ਐਡਵੋਕੇਟ ਘੁੰਮਣ ਦੀ ਜਿੱਤ ਲਈ ਵਰਕਰ ਇੱਕਜੁੱਟ ਹੋਣ
* ਵੱਡੀ ਗਿਣਤੀ ਵਿੱਚ ਦੂਜੀਆਂ ਪਾਰਟੀਆਂ ਦੇ ਵਰਕਰ ਅਤੇ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਪੰਜਾਬ ਦੀ ਤਰੱਕੀ ਜਦ ਵੀ ਹੋਈ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਛਮੀ ਦੀ ਉੱਪ ਚੋਣ ਲਈ ਪਾਰਟੀ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਗ੍ਰਹਿ ਵਿਖੇ ਰੱਖੀ ਗਈ ਵਰਕਰ ਮੀਟਿੰਗ ਮੌਕੇ ਕੀਤਾ। ਇਸ ਮੌਕੇ ਜਿੱਥੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹਲਕੇ ਦੇ ਵੋਟਰਾਂ ਤੱਕ ਲੈ ਜਾਣ ਲਈ ਪ੍ਰੇਰਿਤ ਕੀਤਾ ਉੱਥੇ ਪਾਰਟੀ ਦੀਆਂ ਉਪਲਬਧੀ ਦੀ ਗੱਲਬਾਤ ਕਰਦਿਆਂ ਕਿਹਾ ਕਿ ਦੂਜੀਆਂ ਰਾਜਸੀ ਪਾਰਟੀਆਂ ਦੇ ਮੁੱਖ ਮੰਤਰੀ ਹੈਲੀਕਾਪਟਰਾਂ ਤੇ ਚੜ੍ਹ ਕੇ ਸਿਰਫ ਸੈਰ ਦਾ ਆਨੰਦ ਮਾਣਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਸਿਰਫ ਪੰਜਾਬ ਦੀ ਡਿਵੈਲਪਮੈਂਟ (ਤਰੱਕੀ) ਦੀ ਵਿਉਂਤਬੰਦੀ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਨੈਸ਼ਨਲ ਪਾਰਟੀਆਂ ਵਾਸਤੇ ਪੰਜਾਬ ਇੱਕ ਸੂਬਾ ਹੈ ਤੇ ਉਹ ਸਿਰਫ਼ ਵੋਟ ਲੈਣ ਵਾਸਤੇ ਆਉਂਦੀਆਂ ਹਨ। ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਜੇਕਰ ਪੰਜਾਬ ਵਿੱਚੋਂ ਉਨ੍ਹਾਂ ਨੂੰ ਵੋਟ ਨਹੀਂ ਪੈਂਦੀ ਤਾਂ ਉਹ ਹਰਿਆਣਾ, ਯੂ ਪੀ, ਬਿਹਾਰ, ਰਾਜਸਥਾਨ ਆਦਿ ਦਾ ਰੁੱਖ ਕਰ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਐਸੀ ਪਾਰਟੀ ਹੈ ਜੋ ਸੂਬਾ ਪੰਜਾਬ ਦੀ ਹੱਦ ਤੋਂ ਬਾਹਰ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਸਾਨੂੰ ਪਿਛੋਕੜ ਤੇ ਝਾਤ ਮਾਰਨੀ ਚਾਹੀਦੀ ਹੈ। ਉਨ੍ਹਾਂ ਹਲਕਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਥ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੇ ਸੂਝਵਾਨ ਅਤੇ ਜੁਝਾਰੂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਵੋਟ ਪਾ ਕੇ ਕਾਮਯਾਬ ਕਰਨ। ਇਸ ਮੌਕੇ ਜਿੱਥੇ ਪਾਰਟੀ ਦੀ ਪਹਿਲੀ ਕਤਾਰ ਦੇ ਆਗੂ ਵੱਲੋਂ ਵੀ ਸੰਬੋਧਨ ਕੀਤਾ ਗਿਆ ਉੱਥੇ ਇਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਆਪਣੀ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਵੀ ਹੋਏ। ਇਸ ਮੌਕੇ ਦਲਜੀਤ ਸਿੰਘ ਚੀਮਾ, ਜੱਥੇਦਾਰ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭਿੰਦਾ, ਸ਼ਰਨਜੀਤ ਸਿੰਘ ਢਿੱਲੋਂ, ਹਰੀਸ਼ ਰਾਏ ਢਾਂਡਾ, ਗੁਰਮੀਤ ਸਿੰਘ ਕੁਲਾਰ, ਬਾਬਾ ਅਜੀਤ ਸਿੰਘ, ਮਾਨ ਸਿੰਘ ਗਰਚਾ, ਸਰਬਜੀਤ ਸਿੰਘ ਝਿੰਜਰ, ਵਿਨਰਜੀਤ ਸਿੰਘ ਗੋਲਡੀ, ਪ੍ਰਭਜੀਤ ਸਿੰਘ ਧਾਲੀਵਾਲ, ਹਰਚਰਨ ਸਿੰਘ ਗੋਹਲਵੜੀਆ, ਰਣਜੀਤ ਸਿੰਘ ਢਿੱਲੋਂ, ਜਗਬੀਰ ਸਿੰਘ ਸੋਖੀ, ਜਸਪ੍ਰੀਤ ਸਿੰਘ ਹੌਬੀ, ਮਾਸਟਰ ਰਣਜੀਤ ਸਿੰਘ, ਜੀਵਨ ਧਵਨ ਗੁਰਚਰਨ ਸਿੰਘ ਗਰੇਵਾਲ, ਅੰਮ੍ਰਿਤ ਪਾਲ ਸਿੰਘ ਗੁਰੋਂ, ਰਖਵਿੰਦਰ ਸਿੰਘ ਗਾਬੜੀਆ, ਦਰਬਾਰਾ ਸਿੰਘ ਗੁਰੂ, ਐਸ.ਆਰ.ਕਲੇਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਰਜਿੰਦਰ ਸਿੰਘ ਬੌਬੀ ਗਰਚਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਰਾਣੀ ਧਾਲੀਵਾਲ, ਨੀਲਮ ਕੋਹਲੀ, ਰਜਨੀਸ਼ ਪਾਲ ਸਿੰਘ ਧਾਲੀਵਾਲ, ਰਛਪਾਲ ਸਿੰਘ ਫੌਜੀ, ਜੱਥੇਦਾਰ ਕੁਲਦੀਪ ਸਿੰਘ ਖਾਲਸਾ, ਜਸਦੀਪ ਸਿੰਘ ਕਾਉਂਕੇ, ਆਰ ਡੀ ਸ਼ਰਮਾ, ਪ੍ਰਲਾਦ ਸਿੰਘ ਢੱਲ, ਡਾ: ਅਸ਼ਵਨੀ ਪਾਸੀ, ਕਮਲ ਅਰੋੜਾ, ਇੰਦਰਜੀਤ ਸਿੰਘ ਗਿੱਲ, ਕੰਵਲਜੀਤ ਸਿੰਘ ਦੂਆ, ਬਲਵਿੰਦਰ ਸਿੰਘ ਡੁਲਗੱਚ, ਜਗਜੀਤ ਸਿੰਘ ਜੱਗਾ, ਨੂਰਜੋਤ ਸਿੰਘ ਮੱਕੜ, ਹਰਪ੍ਰੀਤ ਸਿੰਘ ਡੰਗ, ਹਰਿੰਦਰ ਸਿੰਘ ਲਾਲੀ, ਤੇਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਛਾਪਾ, ਬਲਵਿੰਦਰ ਸਿੰਘ ਭੁੱਲਰ, ਜਤਿੰਦਰ ਸਿੰਘ ਖਾਲਸਾ, ਸੁਰਜੀਤ ਸਿੰਘ ਦੰਗਾ ਪੀੜਤ, ਮਨਸਿਮਰਨ ਸਿੰਘ, ਜੋਗਿੰਦਰ ਸਿੰਘ ਜਿੰਦੂ, ਚਮਕੌਰ ਸਿੰਘ, ਹਰਪ੍ਰੀਤ ਸਿੰਘ ਸਿੱਧੂ, ਗੁਰਬਖਸ਼ੀ ਸਿੰਘ ਬੇਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


