HOME ਸ਼੍ਰੋਮਣੀ ਅਕਾਲੀ ਦਲ ਦੀ ਹੋਈ ਕਾਨੂੰਨੀ ਵੱਡੀ ਜਿੱਤ : ਤਲਵਾੜ

ਸ਼੍ਰੋਮਣੀ ਅਕਾਲੀ ਦਲ ਦੀ ਹੋਈ ਕਾਨੂੰਨੀ ਵੱਡੀ ਜਿੱਤ : ਤਲਵਾੜ

1
ਫੋਟੋ ਅਜਮੇਰ ਦੀਵਾਨਾ
ਮਾਨਯੋਗ ਹਾਈਕੋਰਟ ਨੇ ਨਛੱਤਰ ਸਿੰਘ ਗਿੱਲ ਦੀ ਗ੍ਰਿਫਤਾਰੀ ਨੂੰ ਦੱਸਿਆ ਗੈਰ ਕਾਨੂੰਨੀ।
ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) – ਪੰਜਾਬ ਦੇ ਅੰਦਰ ਆਪ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਖਿਲਾਫ ਚਲਾਈ ਜਾ ਰਹੀ ਦਮਨਕਾਰੀ ਨੀਤੀ ਨੂੰ ਅੱਜ ਮਾਨਯੋਗ ਹਾਈਕੋਰਟ ਨੇ ਵੀ ਨਜਾਇਜ਼ ਠਹਿਰਾਇਆ ਹੈ । ਪ੍ਰੈਸ ਦੇ ਨਾਮ ਜਾਰੀ ਕਰਦਿਆਂ ਇੱਕ ਬਿਆਨ ਵਿੱਚ ਸੰਜੀਵ ਤਲਵਾੜ ਨੇ ਉਪਰੋਕਤ ਜਾਣਕਾਰੀ ਦਿੱਤੀ । ਤਲਵਾੜ  ਨੇ ਦੱਸਿਆ ਕਿ ਤਰਨ ਤਾਰਨ ਉਪ ਚੁਨਾਵ ਵਿੱਚ ਸਰਕਾਰ ਨੇ ਪੁਲਿਸ ਦੀ ਮਦਦ ਨਾਲ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਨ ਅਤੇ ਬਹੁਤ ਸਾਰੇ ਝੂਠੇ ਪਰਚੇ ਵੀ ਦਰਜ ਕੀਤੇ ਸਨ ਇਦਾਂ ਦੇ ਹੀ ਇੱਕ ਝੂਠੇ ਪਰਚੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਗਿੱਲ ਨੂੰ 15 ਨਵੰਬਰ ਨੂੰ ਅੰਮ੍ਰਿਤਸਰ ਤੋਂ ਨਜਾਇਜ਼ ਤਰੀਕੇ ਨਾਲ ਗ੍ਰਿਫਤਾਰ ਕਰ ਲਿਆ ਗਿਆ ਸੀ ਜਿਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਮਾਨਯੋਗ ਹਾਈਕੋਰਟ ਦਾ ਰੁਖ ਕੀਤਾ ਸੀ। ਅੱਜ ਮਾਨਯੋਗ ਹਾਈਕੋਰਟ ਨੇ ਨਛੱਤਰ ਗਿੱਲ ਦੀ ਗਿਰਫਤਾਰੀ ਨੂੰ ਨਜਾਇਜ਼ ਦੱਸਦਿਆਂ ਉਸ ਨੂੰ ਤੁਰੰਤ ਰਿਹਾਅ ਕਰਨ ਦੇ  ਆਦੇਸ਼ ਦਿੱਤੇ ਹਨ। ਇਨਾ ਹੀ ਨਹੀਂ ਮਾਨਯੋਗ ਹਾਈਕੋਰਟ ਨੇ ਨਜਾਇਜ਼ ਗ੍ਰਿਫਤਾਰੀ ‘ਤੇ ਪੰਜਾਬ ਪੁਲਿਸ ਤੋਂ ਜਵਾਬ ਵੀ ਮੰਗਿਆ ਹੈ। ਸੰਜੀਵ ਤਲਵਾੜ  ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਰਕਰਾਂ ਦੀਆਂ ਗ੍ਰਿਫਤਾਰੀਆਂ ਤੇ ਡੱਟ ਕੇ ਉਹਨਾਂ ਦਾ ਸਾਥ ਦਿੱਤਾ ਹੈ ਅਤੇ ਸਾਰੀ ਕਾਨੂੰਨੀ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਦੀ ਰਹਿਨੁਮਾਈ ਹੇਠ ਲੜਕੇ ਪੰਜਾਬ ਸਰਕਾਰ ਦਾ ਮਾਨਵਤਾ ਵਿਰੋਧੀ ਚਿਹਰਾ ਵੀ ਨੰਗਾ ਕੀਤਾ ਹੈ।  ਤਲਵਾੜ ਨੇ ਮਾਨਯੋਗ ਹਾਈਕੋਰਟ ਦਾ ਧੰਨਵਾਦ ਕਰਦਿਆਂ ਹੋਇਆ ਕਿਹਾ ਹੈ ਕਿ ਅੱਜ ਦੇ ਫੈਸਲੇ ਨਾਲ ਸਰਕਾਰੀ ਜ਼ੁਲਮ ਨੂੰ ਜਰੂਰ ਨੱਥ ਪਵੇਗੀ। ਇਸ ਮੌਕੇ ਉਨਾਂ ਦੇ ਨਾਲ ਮਨਦੀਪ ਸਿੰਘ ਬੀਏ, ਭੁਪਿੰਦਰ ਸਿੰਘ ਮਹਿੰਦੀਪੁਰ ਚੌਧਰੀ ਬੱਬੂ ਕੁਮਾਰ, ਰੇਸ਼ਮ ਕੁਮਾਰ ਅਤੇ ਹੋਰ ਵਰਕਰ ਵੀ ਹਾਜਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਕਬਜਾ ਕਰਨ ਲਈ ਤਰਲੋ ਮੱਛੀ ਹੋ ਰਹੀ ਹੈ : ਸੰਤ ਬਾਬਾ ਸਤਰੰਜਨ ਸਿੰਘ ਧੁੱਗਿਆਂ ਵਾਲੇ
Next articleਸਕੂਲ ਆਫ਼ ਐਮੀਨੈਂਸ, ਫਗਵਾੜਾ ਦੀ ਸਟੇਟ ਪੱਧਰ ਤੇ ਬੱਲੇ-ਬੱਲੇ