ਭਗਤ ਰਵਿਦਾਸ ਜੀ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ- ਜਥੇ:ਨਿਮਾਣਾ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪਿੰਡ ਤਾਜਪੁਰ ਬੱਸ ਅੱਡੇ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਹਰਪ੍ਰੀਤ ਸਿੰਘ ਹੈਪੀ ਤਾਜਪੁਰ ਦੀ ਅਗਵਾਈ ਹੇਠ 865ਵਾਂ ਮਹਾਨ ਖੂਨਦਾਨ ਕੈਂਪ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਕਰਦਿਆਂ ਕਿਹਾ ਕਿ ਕ੍ਰਾਂਤੀਕਾਰੀ, ਸਮਾਜ ਸੁਧਾਰਕ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜਿਕ ਕੁਰੀਤੀਆਂ ਦਾ ਖੰਡਣ ਕਰਕੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਅਤੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਦੱਸੇ ਮਾਰਗ ਦਰਸ਼ਨ ਤੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ। ਜਥੇਦਾਰ ਨਿਮਾਣਾ ਨੇ ਕਿਹਾ ਕਿ ਖ਼ੂਨਦਾਨ ਕੈਂਪ ਲਗਾਉਣ ਨਾਲ ਸਮਾਜ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਦੁਸ਼ਮਣੀ ਖਤਮ ਹੁੰਦੀ ਹੈ। ਸੰਸਾਰ ਵਿੱਚ ਖ਼ੂਨਦਾਨ ਸਭ ਤੋਂ ਵੱਡਾ ਪੁੰਨ ਦਾ ਮਹਾਂ-ਦਾਨ ਹੈ । ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਗੁ: ਭਗਤ ਰਵਿਦਾਸ ਕਮੇਟੀ ਪ੍ਰਧਾਨ ਅਮਰਜੀਤ ਸਿੰਘ, ਮਨਜੀਤ ਸਿੰਘ, ਕਰਮਜੀਤ ਸਿੰਘ ਮੈਂਬਰਾਂ, ਗ੍ਰੰਥੀ ਸੁਖਵਿੰਦਰ ਸਿੰਘ, ਸੁਸਾਇਟੀ ਦੇ ਸੇਵਾਦਾਰ ਹਰਪ੍ਰੀਤ ਸਿੰਘ ਹੈਪੀ ਤਾਜਪੁਰ ਅਤੇ 40 ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਸੰਧੂ, ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਬੁਰਜ ਹਰੀ ਸਿੰਘ, ਗੱਗੂ ਤਾਜਪੁਰ, ਅਮਨ ਲਿੱਤਰਾਂ, ਤੇਜੀ ਭੈਣੀ ਬੜਿੰਗਾਂ, ਜੋਤ ਤਾਜਪੁਰ, ਜੈਪਾਲ ਤਾਜਪੁਰ, ਮਨਦੀਪ, ਸਨੀ, ਹੈਪੀ ਤਾਜਪੁਰ, ਹਰਜੀਤ ਸਿੰਘ ਤਾਜਪੁਰ, ਹਰਦੀਪ ਸਿੰਘ, ਜਸਰੀਨ ਕੌਰ ਸੂਮਲ, ਸਰਬਜੀਤ ਸਿੰਘ ਸੋਹਲ ਆਦਿ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



