ਵੱਖ-ਵੱਖ ਧਰਮਾਂ ਦੇ ਨੌਜਵਾਨਾਂ ਨੇ ਜਾਤਾਂ-ਪਾਤਾਂ ਤੋਂ ਉੱਪਰ ਉੱਠ ਕੇ ਵੱਡੀ ਗਿਣਤੀ ਵਿੱਚ ਖੂਨਦਾਨ ਕੀਤਾ- ਜਥੇਦਾਰ ਨਿਮਾਣਾ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਦੇ ਨਾਲ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵੱਲੋਂ ਸਰਪ੍ਰਸਤ ਜਸਵੰਤ ਸਿੰਘ ਡੇਹਲੋਂ, ਮੁੱਖ ਸੇਵਾਦਾਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਦੂਜਾ ਮਹਾਨ ਖ਼ੂਨਦਾਨ ਕੈਂਪ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ, ਡੇਹਲੋਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਗਗਨਦੀਪ ਸਿੰਘ ਸੰਨੀ ਕੈਂਥ ਜ਼ਿਲ੍ਹਾ ਪ੍ਰਧਾਨ ਦਿਹਾਤੀ ਭਾਜਪਾ, ਦਿਲਾਵਰ ਸਿੰਘ ਲਹਿਰਾ ਸੀਨੀਅਰ ਕਾਂਗਰਸੀ ਆਗੂ ਵਿਸ਼ੇਸ਼ ਤੌਰ ਤੇ ਪੁੱਜੇ । ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਕਿਹਾ ਕਿ ਕ੍ਰਾਂਤੀਕਾਰੀ ਸਮਾਜ ਸੁਧਾਰਕ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜਿਕ ਕੁਰੀਤੀਆਂ ਦਾ ਖੰਡਣ ਕਰਕੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਜਥੇਦਾਰ ਨਿਮਾਣਾ ਨੇ ਦੱਸਿਆ ਸਾਰੇ ਧਰਮਾਂ ਦੇ ਨੌਜਵਾਨਾਂ ਨੇ ਜਾਤਾਂ-ਪਾਤਾਂ ਤੋਂ ਉੱਪਰ ਉੱਠ ਕੇ ਵੱਡੀ ਗਿਣਤੀ ਵਿੱਚ ਖ਼ੂਨ- ਦਾਨ ਕਰਕੇ ਭਗਤ ਰਵਿਦਾਸ ਮਹਾਰਾਜ ਜੀ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ 72 ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਮੁਕੰਦਪੁਰ, ਜਗਰੂਪ ਸਿੰਘ ਜੂਪਾ, ਜੱਸ ਮਾਂਗਟ, ਸਰਪੰਚ ਨਿਰਮਲ ਸਿੰਘ ਨਿੰਮਾ, ਸਰਪੰਚ ਪਰਮਦੀਪ ਸਿੰਘ ਦੀਪਾ, ਸਰਪੰਚ ਲਹਿਰਾ, ਓਮਪ੍ਰੀਤ ਸਿੰਘ ਬੌਬੀ, ਭੁਪਿੰਦਰ ਸਿੰਘ ਭਿੰਦਾ ਗੁਰਮ, ਵਿਜੈ ਸ਼ਾਹੀ, ਸਮਾਜ ਸੇਵੀ ਮੈਡਮ ਪਰਮਜੀਤ ਕੌਰ, ਜਸਵੀਰ ਸਿੰਘ ਚੀਮਾ ਗਲਾਸ ਹਾਊਸ ਵਾਲ਼ੇ, ਪੰਚ ਦਰਸ਼ਨ ਸਿੰਘ, ਪੰਚ ਸੋਨੀ ਗਿੱਲ, ਪੰਚ ਜਸਵੀਰ ਸਿੰਘ ਜੱਸੀ, ਪੰਚ ਰਵੀ, ਰਜਿੰਦਰ ਸਿੰਘ ਗਰਚਾ, ਗੁਲਸ਼ਨ ਅਰੋੜਾ, ਪਾਲੀ ਟੇਲਰ, ਜਗਦੀਪ ਸਿੰਘ ਲਾਡੀ, ਰਜਿੰਦਰ ਸਿੰਘ ਮੀਤ ਪ੍ਰਧਾਨ, ਓਮ ਪ੍ਰਕਾਸ਼, ਪੁਸਪਿੰਦਰ ਚੀਮਾ, ਜਗਜੀਤ ਸਿੰਘ ਅੰਮ੍ਰਿਤਪਾਲ ਸਿੰਘ, ਹਰਵਿੰਦਰ ਸਿੰਘ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



