ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਸੀ. ਆਰ. ਪੀ ਕਲੋਨੀ, ਦੁੱਗਰੀ, ਲੁਧਿਆਣਾ ਦੇ ਮੁੱਖ ਸੇਵਾਦਾਰ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਨੇ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਿਤ ਕਰਨ ਦਾ ਕੀਤਾ ਐਲਾਨ ਇੱਕ ਵੱਡਾ ਇਤਿਹਾਸਕ ਕਾਰਜ ਹੈ । ਜਿਸ ਨਾਲ ਯੂਨੀਵਰਸਿਟੀ ਅੰਦਰ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਤੇ ਖੋਜ ਕਰਤਾਵਾਂ ਨੂੰ ਬੌਧਿਕ ਲਾਹਾ ਮਿਲੇਗਾ। ਇਸ ਦੌਰਾਨ ਉਹਨਾਂ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੁੜਨ ਦੀ ਤਾਕੀਦ ਵੀ ਕੀਤੀ ਅਤੇ ਆਪਣੇ ਸਾਥੀ ਮੈਬਰਾਂ ਨਾਲ ਕੀਰਤਨ ਸਮਾਗਮ ਅੰਦਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨ ਲਈ ਪੁੱਜੇ ਭਾਈ ਤੇਜਿੰਦਰ ਸਿੰਘ ਜੋਸ਼ ਦੇ ਕੀਰਤਨੀ ਜੱਥੇ ਦੇ ਸਮੂਹ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਇਸ ਸਮੇ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਮਲਕੀਤ ਸਿੰਘ, ਪਰਮਿੰਦਰ ਸਿੰਘ,ਯਸ਼ਪਾਲ ਸਿੰਘ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਸਰਬਜੀਤ ਸਿੰਘ ਚੰਗਰ, ਮਲਕੀਤ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਸਿਮਰਨ ਕੌਰ, ਕਰਮਜੀਤ ਕੌਰ, ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
*ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਿਤ ਕਰਨ ਦਾ ਐਲਾਨ ਕਰਨਾ ਵੱਡਾ ਇਤਿਹਾਸਕ ਕਾਰਜ -ਬੈਨੀਪਾਲ*
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



