ਅੰਮ੍ਰਿਤਸਰ, (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਸਖ਼ਤ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਨਾ ਨੌਜੁਆਨਾਂ ਦੀ ਮਿਹਨਤ ਲਗਨ ਅਤੇ ਦ੍ਰਿੜ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ।ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜੁਆਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਵਿਚ ਪ੍ਰਸ਼ਾਸਕੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ, ਜਿਸ ਨਾਲ ਲੋੜਵੰਦ ਗੁਰਸਿੱਖ ਬੱਚਿਆਂ ਨੂੰ ਇਸ ਖੇਤਰ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਚੇਰੇ ਭਵਿੱਖ ਦੀ ਕਾਮਨਾ ਵੀ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



