ਆਰ. ਸੀ. ਐੱਫ. ਮਜ਼ਦੂਰ ਯੂਨੀਅਨ ਵੱਲੋਂ ਸਿ਼ਵਮ ਵਰਮਾ ਸਨਮਾਨਿਤ
ਕਪੂਰਥਲਾ, (ਸਮਾਜ ਵੀਕਲੀ) ( ਵਿਸੇ਼ਸ ਪ੍ਰਤੀਨਿਧ )– ਆਰ. ਸੀ. ਐੱਫ. ਮਜ਼ਦੂਰ ਯੂਨੀਅਨ ਦੇ ਮਿਹਨਤੀ ਸੁਪਰਵਾਈਜ਼ਰੀ ਕਾਡਰ ਦੇ ਸ਼੍ਰੀ ਸ਼ਿਵਮ ਵਰਮਾ/ਐੱਸ. ਐੱਸ. ਈ. ਪਲਾਨਿੰਗ ਨੂੰ ਮੁਗਲਸਰਾਏ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਮਜ਼ਦੂਰ ਯੂਨੀਅਨ ਵੱਲੋਂ ਸ਼ਿਵਮ ਵਰਮਾ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੇ ਗੇਟ ‘ਤੇ ਵਰਕਰਜ਼ ਯੂਨੀਅਨ ਦੇ ਅਹੁਦੇਦਾਰਾਂ ਅਤੇ ਸੁਪਰਵਾਈਜ਼ਰੀ ਵਿੰਗ ਦੇ ਅਹੁਦੇਦਾਰਾਂ ਨੇ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਉਨ੍ਹਾਂ ਨੂੰ ਫੁੱਲਮਾਲਾ ਪਾ ਕੇ ਤੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਸਾਰੇ ਰੇਲਵੇ ਕਰਮਚਾਰੀਆਂ ਨੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਿਵਮ ਵਰਮਾ ਦੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ। ਜਨਰਲ ਸਕੱਤਰ ਰਾਮ ਰਤਨ ਸਿੰਘ ਨੇ ਸ਼ਿਵਮ ਵਰਮਾ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸਨਮਾਨ ਵਿੱਚ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਸਿਵਮ ਵਰਮਾ ਨੇ ਹਮੇਸ਼ਾਂ ਆਰ ਸੀ ਐੱਫ ਪਰਿਵਾਰ ਨੂੰ ਆਪਣਾ ਪਰਿਵਾਰ ਸਮਝਿਆ। ਉਹਨਾਂ ਕਿਹਾ ਕਿ ਸ਼ਿਵਮ ਵਰਮਾ ਨੇ ਹਮੇਸ਼ਾ ਹੀ ਰੇਲਵੇ ਕਰਮਚਾਰੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਰਾਮ ਰਤਨ ਸਿੰਘ ਨੇ ਉਨ੍ਹਾਂ ਦੇ ਘਰ ਨੇਡ਼ੇ ਉਨ੍ਹਾਂ ਦੇ ਤਬਾਦਲੇ ‘ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਮੌਜੂਦ ਸਾਰੇ ਰੇਲ ਕਰਮਚਾਰੀਆਂ ਦਾ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



