ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਮਦੇਨਜ਼ਰ ਸਥਾਨਕ ਮੰਦਰ ਸ਼ਿਵਾਲਾ ਖਾਮ (ਤਾਲਾਬ ਵਾਲਾ ਮੰਦਰ) ਵਿਖੇ ਮਹਾਂ ਸ਼ਿਵਰਾਤਰੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਅੱਜ ਸ੍ਰੀ ਸ਼ਿਵ ਮਹਾਂਪੁਰਾਣ ਦੇ ਪਾਠ ਦੇ ਅਰੰਭ ਨਾਲ ਹੋਈ, ਜਿਸਦੀ ਸ਼ੁਰੂਆਤ ਸਮਾਜਸੇਵੀ ਰਾਜ ਕੁਮਾਰ ਰਾਜੂ (ਲਕਸ਼ਮੀ ਫਲੋਰ ਮਿੱਲ ਵਾਲੇ) ਦੇ ਪਰਿਵਾਰ ਵਲੋੋਂ ਪੂਜਾ ਅਰਚਨਾ ਕਰਕੇ ਕਰਵਾਈ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਇੰਦਰਪਾਲ ਗੋਲਡੀ ਨੇ ਦੱਸਿਆ ਕਿ ਮਹਾਂਸ਼ਿਵਰਾਤਰੀ ਦੇ ਸਬੰਧ ਵਿੱਚ ਤਿਆਰੀਆਂ ਪੂਰੇ ਜੋਰਾਂ ’ਤੇ ਹਨ ਅਤੇ ਮੰਦਰ ਵਿੱਚ ਹਰ ਸਾਲ ਦੀ ਤਰਾਂ ਇਹ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਿਵਰਾਤਰੀ ਮੌਕੇ ਹਰ ਸਾਲ ਦੀ ਤਰਾਂ ਰਾਤ ਸਮੇਂ ਬਾਲਾ ਜੀ ਦਾ ਵਿਸ਼ਾਲ ਜਾਗਰਣ ਕਰਵਾਇਆ ਜਾਵੇਗਾ, ਜਿਸ ਵਿੱਚ ਉੱਘੇ ਭਜਨ ਗਾਇਕ ਘਨੱਈਆ ਮਿੱਤਰ, ਰਾਏਕੋਟ ਦੀ ਸ਼ਾਨ ਗਾਇਕ ਅਤੇ ਗੀਤਕਾਰ ਹੈਪੀ ਰਾਏਕੋਟੀ ਤੋਂ ਇਲਾਵਾ ਭਜਨ ਗਾਇਕ ਸੁਖਵੀਰ ਲਾਡਲਾ ਵੀ ਪ੍ਰਭੂ ਦਾ ਗੁਣਗਾਣ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੱਤਪਾਲ ਪ੍ਰੇਮ, ਰਾਜ ਸਿੰਗਲਾ, ਪੰਡਤ ਜੀ ਮਹਿੰਦਰ ਤਿਵਾੜੀ ਤੋਂ ਇਲਾਵਾ ਹੋਰ ਵੀ ਮੰਦਰ ਕਮੇਟੀ ਦੇ ਮੈਂਬਰ ਮੌਜ਼ੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



