ਐੱਸ ਐੱਚ ਓ ਨੂਰਮਹਿਲ ਵਲੋਂ ਪੱਤਰਕਾਰ ਭਾਈਚਾਰੇ ਦੀ ਆਵਾਜ਼ ਬੰਦ ਕਰਨ ਲਈ ਧਮਕੀਆਂ ਦੀ ਨਿਖੇਧੀ ਕਰਦੇ ਹੋਏ ਪੱਤਰਕਾਰ ਭਾਈਚਾਰੇ ਨਾਲ ਗੱਲਬਾਤ ਦੇ ਜ਼ਰੀਏ ਸੁਖਾਵਾਂ ਮਾਹੌਲ ਪੈਦਾ ਕਰਨ ਦੀ ਕੀਤੀ ਮੰਗ   

 ਜਲੰਧਰ, ਫਿਲੌਰ,  ਗੋਰਾਇਆ,  ਅੱਪਰਾ (ਜੱਸੀ )-ਨੂਰਮਹਿਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਐੱਸ ਐੱਚ ਓ ਨੂਰਮਹਿਲ ਦੀਆਂ ਖ਼ਬਰਾਂ ਦਾ ਪੱਤਰਕਾਰ ਭਾਈਚਾਰੇ ਵਲੋਂ ਜੋ ਬਾਈਕਾਟ ਚੱਲ ਰਿਹਾ ਹੈ ,ਉਸ ਦੀ ਪੁਰਜ਼ੋਰ ਹਿਮਾਇਤ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ, ਸਕੱਤਰ ਸੁਖਵਿੰਦਰ ਸਿੰਘ ਮੱਕੜ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਪ੍ਰੈੱਸ ਸਕੱਤਰ ਰਗਜੀਤ ਸਿੰਘ,ਪ.ਸ.ਸ.ਫ.ਜਿਲ੍ਹਾ ਜਲੰਧਰ ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ,ਵਿੱਤ ਸਕੱਤਰ ਅਕਲ ਚੰਦ ਸਿੰਘ,ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਜਲੰਧਰ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ,ਹੈ ਕਨਵੀਨਰ ਦਿਲਬਾਗ ਸਿੰਘ,ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜਲੰਧਰ ਦੇ ਆਗੂਆਂ ਬਲਵਿੰਦਰ ਕੁਮਾਰ, ਕੁਲਦੀਪ ਸਿੰਘ ਕੌੜਾ, ਦਰਸ਼ਨ ਰਾਮ ਸਿਆਣ ਮੰਗਤ ਰਾਮ ਸਮਰਾ  ਨੇ ਕਿਹਾ ਕਿ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੀ ਬਜਾਏ ਐੱਸ ਐੱਚ ਓ ਨੂਰਮਹਿਲ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਨੂਰਮਹਿਲ ਹਲਕੇ ਦੇ ਪੱਤਰਕਾਰ ਭਾਈਚਾਰੇ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਕੇ, ਪੱਤਰਕਾਰ ਭਾਈਚਾਰੇ ਦੇ ਮਸਲੇ ਦਾ ਹੱਲ ਕੀਤਾ ਜਾਵੇ ਅਤੇ ਲੰਬੇ ਸਮੇਂ ਤੋਂ ਚੱਲ ਰਿਹਾ ਬਾਈਕਾਟ ਖ਼ਤਮ ਹੋ ਸਕੇ ਅਤੇ  ਨੂਰਮਹਿਲ ਪੁਲਸ ਅਤੇ ਪੱਤਰਕਾਰ ਭਾਈਚਾਰੇ ਵਿੱਚ ਸੁਖਾਵਾਂ ਮਾਹੌਲ ਬਣ ਸਕੇ। ਆਗੂਆਂ ਨੇ ਪੱਤਰਕਾਰ ਭਾਈਚਾਰੇ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਉਹਨਾਂ ਦੇ ਸੰਘਰਸ਼ ਵਿੱਚ ਸਮਰੱਥਾ ਅਨੁਸਾਰ ਯੋਗਦਾਨ ਪਾਉਣ ਦਾ ਪੱਤਰਕਾਰ ਭਾਈਚਾਰੇ ਨੂੰ ਭਰੋਸਾ ਦਿੱਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਥੀ ਹਰਜਿੰਦਰ ਸਿੰਘ ਸਹੋਤਾ ਚੱਕਦੇਸਰਾਜ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਕੀਤੀਆਂ ਭੇਟ 
Next articleਭਾਰਤ ਦੀ ਤਸਵੀਰ