ਮਾੜੇ ਅਨਸਰਾਂ ਸਖਤ ਚਿਤਾਵਨੀ
ਮਹਿਤਪੁਰ, (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਐਸ ਐਚ ਓ ਸਿਕੰਦਰ ਸਿੰਘ ਵਿਰਕ ਵੱਲੋਂ ਥਾਣਾ ਮਹਿਤਪੁਰ ਦਾ ਚਾਰਜ ਸੰਭਾਲਿਆ ਗਿਆ ਹੈ। ਐਸ ਐਚ ਓ ਸਿਕੰਦਰ ਸਿੰਘ ਵਿਰਕ ਪਹਿਲਾਂ ਥਾਣਾ ਬਿਲਗਾ ਵਿਚ ਬਤੌਰ ਐਸ ਐਚ ਓ ਸੇਵਾਵਾਂ ਨਿਭਾ ਚੁੱਕੇ ਹਨ। ਸਿਕੰਦਰ ਸਿੰਘ ਇਕ ਇਮਾਨਦਾਰ, ਨਿਰਪੱਖ ਅਤੇ ਇਨਸਾਫ ਪਸੰਦ ਪੁਲਿਸ ਅਫਸਰ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ ਐਚ ਓ ਸਿਕੰਦਰ ਸਿੰਘ ਵਿਰਕ ਨੇ ਮਾੜੇ ਅਨਸਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਮਾੜੇ ਕੰਮਾਂ ਨੂੰ ਛੱਡਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਮਾੜੇ ਅਨਸਰ ਜਾਂ ਤਾਂ ਉਹ ਮਾੜੇ ਕੰਮਾਂ ਤੋਂ ਤੋਬਾ ਕਰ ਲੈਣ ਜਾ ਇਲਾਕਾ ਛੱਡ ਦੇਣ। ਨਹੀਂ ਤਾਂ ਜੇਲ੍ਹ ਦੀਆਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਇਨਸਾਫ ਪਸੰਦ ਲੋਕਾਂ ਨੂੰ ਉਨ੍ਹਾਂ ਦੇ ਦਫ਼ਤਰ ਦੇ ਦਰਵਾਜ਼ੇ ਸਦਾ ਖੁਲੇ ਮਿਲਣਗੇ। ਇਸ ਮੌਕੇ ਕਿਸਾਨ, ਮਜ਼ਦੂਰ ਜਥੇਬੰਦੀਆਂ ਸਮੇਤ ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਮਿਲ ਕੇ ਜਿਥੇ ਇਲਾਕੇ ਦੀਆਂ ਮੁਸਕਲਾਂ ਤੋਂ ਜਾਣੂ ਕਰਵਾਇਆ ਉਥੇ ਮਹਿਤਪੁਰ ਆਉਣ ਤੇ ਜੀ ਆਇਆਂ ਆਖਿਆ ਗਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਨਾਲ ਹਨ। ਇਸ ਮੌਕੇ ਐਸ ਐਚ ਓ ਵਿਰਕ ਨੇ ਆਖਿਆ ਕਿ ਕਰਾਇਮ ਨੂੰ ਰਲਮਿਲ ਕੇ ਹੀ ਖਤਮ ਕੀਤਾ ਜਾ ਸਕਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj