ਡੇਰਾ ਮੁਖੀ ਰਾਮ ਰਹੀਮ ਨੂੰ ਝਟਕਾ, ਬੇਅਦਬੀ ਦੇ ਤਿੰਨ ਮਾਮਲਿਆਂ ‘ਚ ਹੋਵੇਗੀ ਸੁਣਵਾਈ

ਨਵੀਂ ਦਿੱਲੀ — ਸੁਪਰੀਮ ਕੋਰਟ ਨੇ ਅੱਜ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਝਟਕਾ ਦਿੱਤਾ ਹੈ।ਅਦਾਲਤ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਡੇਰਾ ਮੁਖੀ ਖ਼ਿਲਾਫ਼ ਕਾਰਵਾਈ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਡੇਰਾ ਮੁਖੀ ਖਿਲਾਫ ਸੁਣਵਾਈ ਸ਼ੁਰੂ ਹੋਵੇਗੀ, ਰਾਮ ਰਹੀਮ ਦੇ ਖਿਲਾਫ ਇਹ ਮਾਮਲੇ 2015 ‘ਚ ਪੰਜਾਬ ਦੇ ਫਰੀਦਕੋਟ ਜ਼ਿਲੇ ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਹਨ। ਦਰਅਸਲ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਾਰਵਾਈ ‘ਤੇ ਰੋਕ ਲਗਾਉਣ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਮਾਮਲਾ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਵਾਪਰੀਆਂ ਕਈ ਘਟਨਾਵਾਂ ਨਾਲ ਸਬੰਧਤ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleTilda Lights Up Diwali 2024 with Madhu’s: A Festival of Flavours and Tradition
Next articleਜੰਮੂ-ਕਸ਼ਮੀਰ ‘ਚ ਨਵੀਂ ਸਰਕਾਰ ਬਣਦੇ ਹੀ ਟਾਰਗੇਟ ਕਿਲਿੰਗ, ਗੈਰ-ਕਸ਼ਮੀਰੀ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ