ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ: ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ

ਬਰਨਾਲਾ(ਸਮਾਜ ਵੀਕਲੀ):   ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦ ਸਾਬਕਾ ਸੀਨੀਅਰ ਆਈਏਐੱਸ ਅਧਿਕਾਰੀ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਭਰੋਸੇਯੋਗ ਰਹੇ ਪ੍ਰਿੰਸੀਪਲ ਸੈਕਟਰੀ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਇਲਾਵਾ ਐੱਸਜੀਪੀਸੀ ਅਧੀਨ ਸ੍ਰੀ ਗੁਰੂ ਗਰੰਥ ਸਾਹਿਬ ਮੈਮੋਰੀਅਲ ਟਰੱਸਟ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਸਕੱਤਰ ਦੇ ਅਹੁਦੇ ਤੋਂ ਵੀ ਅਸਤੀਫ਼ਾ ਐੱਸਜੀਪੀਸੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ। ਚਰਚਾ ਹੈ ਕਿ ਸ੍ਰੀ ਗੁਰੂ ਭਲਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋਣਗੇ।

Previous articleਪਾਕਿਸਤਾਨ ਦੇ ਸੂਬਾ ਸਿੰਧ ’ਚ ਹਿੰਦੂ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ
Next articleਬਜਟ ਗ਼ਰੀਬ ਤੇ ਮੱਧਵਰਗ ਨੂੰ ਬੁਨਿਆਦੀ ਸਹੂਲਤਾਂ ਦੇਣ ’ਤੇ ਕੇਂਦਰਿਤ: ਮੋਦੀ