ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਭਾਈ ਰਣਧੀਰ ਸਿੰਘ ਨਗਰ ਦੇ ਇਲਾਕੇ ਜੇ-ਬਲਾਕ ਵਿਖੇ ਦੁਕਾਨਦਾਰਾਂ ਦੀ ਇੱਕ ਮਹੱਤਵਪੂਰਨ ਬੈਠਕ ਹੋਈ । ਇਸ ਮੌਕੇ ਤੇ ਸੁਮੀਤਪਾਲ ਸਿੰਘ ਰਾਜਨ, ਸੋਨੂੰ ਅਰਨੇਜਾ, ਅਮਨਦੀਪ ਸਿੰਘ ਮੋਨੂੰ ਅਤੇ ਰਿਦਮ ਵੀ ਮੌਜੂਦ ਸਨ । ਇਸ ਬੈਠਕ ਵਿੱਚ ਵੱਖ-ਵੱਖ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਗਿਆ । ਬੈਠਕ ਦੌਰਾਨ ਗੱਲਬਾਤ ਕਰਦਿਆਂ ਰਾਜਨ ਨੇ ਕਿਹਾ ਕਿ ਇੱਕ ਬਿਹਤਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਅਤੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਅਤਿ ਹੀ ਜ਼ਰੂਰੀ ਹੈ ਅਤੇ ਇਸ ਦੇ ਨਾਲ-ਨਾਲ ਬਿਹਤਰ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ਤੇ ਹੀ ਯਤਨ ਕਰਨੇ ਚਾਹੀਦੇ ਹਨ ਅਤੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਦੇ ਨਾਲ-ਨਾਲ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਅਤਿ ਜ਼ਰੂਰੀ ਹੈ। ਕਿਉਂਕਿ ਸਮਾਜ ਵਿੱਚ ਫੈਲੇ ਨਸ਼ੇ ਅਤੇ ਹੋਰ ਬੁਰਾਈਆਂ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ ਹੈ । ਇਸ ਲਈ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ, ਤਾਂਕਿ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਸਮਾਜ ਭਲਾਈ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨਾਲ ਲੋੜਵੰਦਾਂ ਦੀ ਮਦਦ ਵੀ ਕਰੀਏ । ਉਹਨਾਂ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਕਰਨਾ ਕਿਸੇ ਇੱਕ ਇਕੱਲੇ ਵਿਅਕਤੀ ਦਾ ਕੰਮ ਨਹੀਂ ਹੈ, ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ ।
https://play.google.com/store/apps/details?id=in.yourhost.samajweekly



