HOME ਕੀ ਲੋਕਾਂ ਨੂੰ ਉਨ੍ਹਾਂ ਦੇ ਘਰ ਦਿਵਾਉਣ ਦਾ ਵਾਅਦਾ ਚੋਣ ਤਾਰੀਖ ਐਲਾਨ...

ਕੀ ਲੋਕਾਂ ਨੂੰ ਉਨ੍ਹਾਂ ਦੇ ਘਰ ਦਿਵਾਉਣ ਦਾ ਵਾਅਦਾ ਚੋਣ ਤਾਰੀਖ ਐਲਾਨ ਹੋਣ ਤੋਂ ਪਹਿਲਾਂ ਪੂਰਾ ਕਰ ਸਕੇਗੀ ਸਰਕਾਰ ? ਇੱਕ ਵੱਡਾ ਸਵਾਲ – ਐਡਵੋਕੇਟ ਘੁੰਮਣ

4
ਫੋਟੋ: ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ
* ਧੀਆਂ, ਭੈਣਾਂ ਅਤੇ ਮਾਵਾਂ ਨੂੰ ਇੱਕ ਹਜਾਰ ਰੁਪਏ ਮਹੀਨਾਂ ਦੇਣ ‘ਚ ਨਾਕਾਮ ਰਹੀ ਸੂਬਾ ਸਰਕਾਰ
ਲੁਧਿਆਣਾ    (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.) ਵਿਧਾਨ ਸਭਾ ਹਲਕਾ ਪੱਛਮੀ ਦੀ ਉੱਪ ਚੋਣ ਲਈ ਚੋਣ ਮੈਦਾਨ ਵਿੱਚ ਉੱਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਝੂਠ ਤੇ ਫਰੇਬ ਦੀ ਰਾਜਨੀਤੀ ਕਰਨ ਵਜੋਂ ਜਾਣੀ ਜਾਂਦੀ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਹਰ ਪਾਸਿਉਂ ਫੇਲ ਸਾਬਤ ਹੋਈ ਹੈ। ਐਡਵੋਕੇਟ ਘੁੰਮਣ ਨੇ ਕਿਹਾ ਕਿ ਹਲਕਾ ਪੱਛਮੀ ਦੀ ਉੱਪ ਚੋਣ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਦੇ ਨੁਮਾਇੰਦੇ ਲੋਕਾਂ ਨਾਲ ਇੱਕ ਹੋਰ ਵਾਅਦਾ ਕਰ ਰਹੇ ਹਨ ਕਿ ਰਣਧੀਰ ਸਿੰਘ ਨਗਰ ਵਿਖੇ ਜਿਨ੍ਹਾਂ 64 ਅਤੇ 100 ਗਜ਼ ਹਾਊਸਿੰਗ ਬੋਰਡਾਂ ਦੇ ਪਲਾਟਾਂ ਦੀ ਪਿਛਲੇ 25-30 ਸਾਲ ਤੋਂ ਕੋਈ ਅਲਾਟਮੈਂਟ ਨਹੀਂ ਹੋਈ ਜਾਂ ਕੋਈ ਪ੍ਰੀਵਾਰ ਉਨ੍ਹਾਂ ਹਾਊਸਿੰਗ ਬੋਰਡਾਂ ਦੇ ਘਰਾਂ ਵਿੱਚ ਪਿਛਲੇ 12 ਸਾਲਾਂ ਤੋਂ ਰਹਿ ਰਿਹਾ ਹੈ ਉਸ ਦੀਆਂ ਰਜਿਸਟਰੀਆਂ ਜਲਦ ਕੀਤੀਆਂ ਜਾਣਗੀਆਂ। ਐਡਵੋਕੇਟ ਘੁੰਮਣ ਨੇ ਕਿਹਾ ਕਿ ਜਿਹੜੀ ਸਰਕਾਰ ਨੇ ਪੰਜਾਬ ਦੀਆਂ ਧੀਆਂ, ਭੈਣਾਂ ਅਤੇ ਮਾਵਾਂ ਨਾਲ ਇੱਕ ਹਜਾਰ ਰੁਪਏ ਮਹੀਨਾਂ ਦੇਣ ਦੀ ਗੱਲ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਉਹ ਹੁਣ ਵੋਟਰਾਂ ਨੂੰ ਲੁਭਾਉਣ ਲਈ ਨਵੇਂ- ਨਵੇਂ ਢੰਗ ਤਰੀਕੇ ਅਪਣਾ ਕੇ ਕੀ ਦਿਖਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਲਕਾ ਪੱਛਮੀ ਦੀ ਉੱਪ ਚੋਣ ਨੂੰ ਲੈ ਕੇ ਲੋਕਾਂ ਨਾਲ ਲੋਕ ਲੁਭਾਉਣੇ ਵਾਅਦੇ ਤਾਂ ਕਰ ਰਹੀ ਹੈ ਪਰ ਉੱਪ ਚੋਣ ਲਈ ਚੋਣ ਕਮਿਸ਼ਨ ਵੱਲੋਂ ਤਾਰੀਖ ਨੂੰ ਲੈ ਕੇ ਜਾਰੀ ਕੀਤੇ ਜਾਣ ਵਾਲੇ ਨੌਟੀਫਿਕੇਸ਼ਨ ਤੋਂ ਪਹਿਲਾਂ ਪਹਿਲਾਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰ ਸਕੇਗੀ ਜਾਂ ਨਹੀਂ ? ਇਹ ਇੱਕ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਵੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਲੋਕ ਉੱਪ ਚੋਣ ਵਿੱਚ ਆਪਣੀ ਵੋਟ ਦੀ ਤਾਕਤ ਨਾਲ ‘ਆਪ’ ਦੀ ਸਰਕਾਰ ਦੇ ਉਮੀਦਵਾਰ ਦਾ ਬੋਰੀਆਂ ਬਿਸਤਰਾ ਗੋਲ ਕਰਨ ਵਿੱਚ ਦੇਰ ਨਹੀਂ ਲਗਾਏਗੀ। ਉਨ੍ਹਾ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਬੀਤੇ ਸਾਡੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ‘ਚ ਲਾਅ ਐਂਡ ਆਡਰ ਦੀ ਸਥਿਤੀ ਵਿੱਚ ਵੱਡਾ ਨਿਘਾਰ ਆਇਆ ਹੈ। ਭਰੇ ਬਾਜਾਰ, ਸ਼ਰੇਆਮ ਲੁੱਟ, ਖੋਹ, ਡਿਕੈਤੀ ਅਤੇ ਮਡਰ ਦੀਆਂ ਵਾਰਦਾਤਾਂ ਆਏ ਦਿਨ ਨਵੇਂ ਆਂਕੜੇ ਪਾਰ ਕਰ ਰਹੀਆਂ ਹਨ। ਨਸ਼ਿਆਂ ਦੀ ਮਾਰ ਹੇਠ ਆਏ ਨੌਜਵਾਨਾਂ ਦੀ ਮੌਤ ਕਾਰਨ ਮਾਵਾਂ ਦੀਆਂ ਅੱਖਾਂ ਵਿੱਚੋਂ ਨਿਕਲਦੇ ਅੱਥਰੂ ਰੁਕਣ ਦਾ ਨਾਂ ਨਹੀਂ ਲੈ ਰਹੇ। ਸਾਰਾਬ ਤੇ ਰੇਤ ਮਾਫੀਆਂ ਸਰਕਾਰ ਦੇ ਇਸ਼ਾਰਿਆਂ ਤੇ ਕਾਰੋਬਾਰ ਦੀ ਖੇਡ, ਖੇਡ ਰਹੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼ਹੀਦ ਸੁਖਦੇਵ ਥਾਪਰ ਦਾ ਜਨਮ-ਦਿਨ ਦੇਸ਼ ਭਗਤੀ ਅਤੇ ਦੇਸ਼ ਲਈ ਕੁਝ ਕਰਨ ਦੀ ਸੋਚ ਨੂੰ ਜਨਮ ਦਿੰਦਾ ਹੈ- ਬਾਵਾ
Next article67 ਲੱਖ ਰੁਪੈ ਦੀ ਲਾਗਤ ਨਾਲ 6 ਸਕੂਲਾਂ ਅੰਦਰ ਵਿਕਾਸ ਕੰਮਾਂ ਦੇ ਉਦਘਾਟਨ