ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 11 ਫਰਵਰੀ ਦਿਨ ਬੁੱਧਵਾਰ ਨੂੰ ਸਮੂਹ ਨਗਰ ਨਿਵਾਸੀ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਅਤੇ ਭੋਗ ਪਾਏ ਜਾਣ ਉਪਰੰਤ ਭਾਈ ਗੁਰਨਾਮ ਸਿੰਘ ਜਲਾਲਾ ਬਲਾਚੌਰ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਹਰ ਜਸ ਸਰਵਣ ਕਰਵਾਇਆ ਜਾਵੇਗਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



