HOME *ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ...

*ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ 3 ਮੈਡਲ ਜਿੱਤੇ*

2
ਫੋਟੋ ਕੈਪਸ਼ਨ :  ਕੁਸ਼ਤੀ ਮੁਕਾਬਲਿਆਂ ਵਿਚ ਕਾਂਸੀ ਦਾ ਮੈਡਲ ਜੇਤੂ ਪਹਿਲਵਾਨਾਂ ਦਾ ਸਨਮਾਨ ਕਰਨ ਮੌਕੇ  ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ  ਤੇ ਪਤਵੰਤੇ ਸੱਜਣ
ਨਵਾਸ਼ਹਿਰ /ਬੰਗਾ   (ਸਮਾਜ ਵੀਕਲੀ)  -(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਮੁੱਖ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਿੰਡ ਬਾਹੜੋਵਾਲ ਦੇ ਪਹਿਲਵਾਨ ਲੜਕੇ – ਲੜਕੀਆਂ ਨੇ ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਸੰਗਰੂਰ ਵਿਖੇ ਹੋਈ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ 2 ਚਾਂਦੀ ਦੇ ਅਤੇ 1 ਕਾਂਸੀ ਦਾ ਮੈਡਲ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਕਲੱਬ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ  । ਇਹਨਾਂ ਤਿੰਨਾਂ ਜੇਤੂ ਪਹਿਲਵਾਨਾਂ ਦਾ ਸਨਮਾਨ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ (ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ) ਨੇ  ਕਰਨ ਮੌਕੇ ਜਾਣਕਾਰੀ ਦਿੰਦੇ ਦੱਸਿਆ ਕਿ  ਪੰਜਾਬ ਸਟੇਟ ਕੁਸ਼ਤੀ ਚੈਪਨੀਅਨਸ਼ਿੱਪ ਅੰਡਰ 15 ਸਾਲ ਜ਼ਿਲ੍ਹਾ ਸੰਗਰੂਰ ਵਿਖੇ ਹੋਈ ਸੀ ਜਿਸ ਵਿਚ ਕਲੱਬ ਵਿਚ ਟਰੇਨਿੰਗ ਪ੍ਰਾਪਤ ਕਰਦੇ  ਹਰਮਨ ਸਿੰਘ ਪੁੱਤਰ ਗੁਰਬਖਸ਼  ਪਿੰਡ ਮਜਾਰੀ ਨੇ  75 ਕਿਲੋਗ੍ਰਾਮ ਭਾਰ ਵਰਗ ਦੇ ਗ੍ਰੀਕੋਰੋਮਨ ਸਟਾਈਲ  ਕੁਸ਼ਤੀ ਮੁਕਾਬਲੇ ਵਿਚ ਅਤੇ  57 ਕਿਲੋਗ੍ਰਾਮ ਭਾਰਵਰਗ ਵਿਚ ਸਾਹਿਲ ਪ੍ਰੀਤ ਸਿੰਘ ਪੁੱਤਰ ਸੰਨੀ ਪਿੰਡ ਮਜਾਰੀ ਨੇ ਫਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਦੇ ਚਾਂਦੀ ਦੇ ਮੈਡਲ ਜਿੱਤੇ।  ਜਦ ਕਿ 52 ਕਿਲੋ ਭਾਰ ਵਰਗ ਵਿਚੋਂ ਅਰਮਾਨ ਸਿੰਘ ਪੁੱਤਰ ਜਗਤਾਰ ਸਿੰਘ ਪਿੰਡ ਚਾਹਲ ਖੁਰਦ ਨੇ  ਗ੍ਰੀਕੋ ਰੋਮਨ ਸਟਾਈਲ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਮੈਡਲ ਜਿੱਤਿਆ । ਇਸ ਮੌਕੇ ਸ. ਬਾਹੜੋਵਾਲ ਨੇ ਜੇਤੂ ਪਹਿਲਵਾਨਾਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਕੁਸ਼ਤੀ ਕੋਚ ਸ੍ਰੀ ਬਲਬੀਰ ਸੋਂਧੀ ਨੂੰ ਵਧਾਈਆਂ ਦਿੱਤੀਆਂ । ਇਸ ਸਨਮਾਨ ਸਮਾਰੋਹ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਸੁਖਜਿੰਦਰ ਸਿੰਘ ਲਾਦੀਆਂ ਅਤੇ ਮੱਖਣ ਸਿੰਘ ਹੱਪੋਵਾਲ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਯੂ.ਕੇ. ਦੇ ਫੌਜੀ ਅੱਡੇ ‘ਤੇ ਅਮਰੀਕੀ ਬੰਬਰ ਜਹਾਜ਼ ਉਤਾਰਿਆ
Next articleਅੰਤਰਰਾਸ਼ਟਰੀ ਮਹਿਲਾ ਦਿਵਸ “ਮਨਾਇਆ