ਸ਼੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਅਤੇ ਮਨੁੱਖਤਾ ਦੇ ਰਹਿਬਰ – ਜੱਥੇ:ਤਲਵੰਡੀ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾ: ਦਸਵੀਂ, ਰਾਏਕੋਟ ਵਿਖੇ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 762ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਹਾਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਮੁਸਲਮਾਨਾਂ ਦੇ ਪੀਰ, ਹਿੰਦੂਆਂ ਦੇ ਅਵਤਾਰ, ਸਿੱਖ ਧਰਮ ਦੇ ਬਾਨੀ ਅਤੇ ਮਨੁੱਖਤਾ ਦੇ ਰਹਿਬਰ ਜਗਤ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਵਧਾਈਆਂ ਦੇਂਦਿਆਂ ਕਿਹਾ ਕਿ ਖੂਨਦਾਨ ਤੋਂ ਵੱਡਾ ਹੋਰ ਕੋਈ ਪਰਉਪਕਾਰ ਦਾ ਕਾਰਜ ਨਹੀਂ ਹੈ ਗੁਰੂ ਨਾਨਕ ਸਾਹਿਬ ਜੀ ਦੇ ਬਖਸ਼ੇ ਸਿਧਾਂਤ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਤੇ ਪਹਿਰਾ ਦਿੰਦੇ ਹੋਏ ਸਾਨੂੰ ਮਨੁੱਖਤਾ ਦੇ ਭਲੇ ਲਈ ਖੂਨਦਾਨ ਕਰਨਾ ਚਾਹੀਦਾ ਹੈ, ਇਸ ਮੌਕੇ ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 50 ਬਲੱਡ ਯੂਨਿਟ ਗੁਰੂ ਨਾਨਕ ਹਸਪਤਾਲ ਦੇ ਡਾਕਟਰਾਂ ਦੀ ਟੀਮ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਮਹਿੰਦਰ ਸਿੰਘ ਹੈੱਡਗ੍ਰੰਥੀ, ਹਰਭਜਨ ਸਿੰਘ ਸੁਪਰਵਾਇਜ਼ ਫਲਾਇੰਗ, ਇੰਸਪੈਕਟਰ ਸਵਰਨ ਸਿੰਘ, ਹਰਪ੍ਰੀਤ ਸਿੰਘ ਅਕਾਊਂਟੈਂਟ, ਹਰਮਿੰਦਰ ਸਿੰਘ ਖਜ਼ਾਨਚੀ, ਗੁਰਦੀਪ ਸਿੰਘ ਸਟੋਰ ਕੀਪਰ, ਹਰਜਿੰਦਰ ਸਿੰਘ ਰਿਕਾਰਡਕੀਪਰ, ਰਜਿੰਦਰ ਸਿੰਘ ਇੰਸਪੈਕਟਰ, ਜਸਰੀਨ ਕੌਰ ਤਾਜਪੁਰ, ਮਨਦੀਪ ਸਿੰਘ ਟੂਸਾ, ਅਰਮਾਨ ਟੂਸਾ, ਪਰਮ ਟੂਸਾ, ਅਮਨਦੀਪ ਸਿੰਘ ਗਬਰ, ਸੁਖਦਰਸ਼ਨ ਸਿੰਘ ਗੋਨੀ ਤਾਜਪੁਰ, ਪ੍ਰੇਮਜੀਤਪਾਲ ਸਿੰਘ, ਮਨਦੀਪ ਸਿੰਘ ਸੰਨੀ ਤਾਜਪੁਰ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



