ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਛੋਕਰਾਂ ਵਿਖੇ ਸਥਿਤ ਸ੍ਰੀ ਇਲਮ ਚੰਦ ਸਰਵਹਿਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਵਿਖੇ ਸ੍ਰੀ ਗੁਰੂ ਰਿਵਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤੇ ਗਏ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਲਿਜਾਇਆ ਗਿਆ। ਸਕੂਲ ਦੇ ਮੁੱਖ ਅਧਿਆਪਕ ਸ੍ਰੀ ਗੁਰਜੀਤ ਸਿੰਘ ਜੀ ਦੁਆਰਾ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸੋਚ ਤੇ ਫ਼ਲਸਫੇ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਮੂਹ ਵਿਦਿਆਰਥੀ ਤੇ ਆਧਿਆਪਕ ਸਾਹਿਬਾਨ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj