
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸ੍ਰੀ ਇਲਮ ਚੰਦ ਸਰਵਹਿਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਛੋਕਰਾਂ ਵਿੱਚ ਸਿਵਿਲ ਸਰਜਨ ਡਾਕਟਰ ਗੁਰਮੀਤ ਲਾਲ ਜਲੰਧਰ ਅਤੇ ਐਸ. ਐਮ. ਓ. ਡਾਕਟਰ ਕਿਰਨ ਕੌਸ਼ਲ ਅੱਪਰਾ ਦੇ ਮਾਰਗਦਰਸ਼ਨ ਵਿੱਚ ਵਿਦਿਆਰਥੀਆਂ ਨੂੰ ਡਾਕਟਰ ਗੁਰਨੇਕ ਲਾਲ ਹੈਲਥ ਇੰਸਪੈਕਟਰ, ਜਸਵਿੰਦਰ ਸਿੰਘ ਹੈਲਥ ਇੰਸਪੈਕਟਰ ਅਤੇ ਉਹਨਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆਂ, ਚਿਕਨ ਗੁਨੀਆ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ ਉਹਨਾਂ ਵੱਲੋਂ ਦੱਸਿਆ ਗਿਆ ਕਿ ਅਸੀਂ ਬਿਮਾਰ ਹੋਣ ਤੋਂ ਕਿਵੇਂ ਬਚ ਸਕਦੇ ਹਾਂ ਅਤੇ ਇਹਨਾਂ ਬਿਮਾਰੀਆਂ ਦੀ ਰੋਕਥਾਮ ਬਾਰੇ ਦੱਸਦੇ ਹੋਏ ਸਾਵਧਾਨੀਆਂ ਰੱਖਦੇ ਹੋਏ , ਹੋਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ । ਅੰਤ ਵਿੱਚ ਸਕੂਲ ਮੁੱਖੀ ਗੁਰਜੀਤ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ । ਇਸ ਸਮੇਂ ਸਕੂਲ ਦਾ ਸਾਰਾ ਸਟਾਫ਼ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



