ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ । ਮੁੱਖ ਅਧਿਆਪਕ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਾਰ ਸਕੂਲ ਦੇ ਵਿਦਿਆਰਥੀਆਂ ਵਲੋਂ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਸਕੂਲ ਦੇ ਕੁੱਲ 15 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਹਿੱਸਾ ਲਿਆ ਅਤੇ ਸਾਰੇ ਬੱਚੇ ਪਾਸ ਹਨ । ਯਾਚਨਾ ਸਪੁੱਤਰੀ ਸ਼੍ਰੀ ਪੰਕਜ ਨੇ 608/650 ,93.5% ਅੰਕ ਪ੍ਰਾਪਤ ਕਰ ਪਹਿਲਾਂ ਸਥਾਨ , ਗੁਰਲੀਨ ਸਿੰਘ ਬਾਸੀ ਸਪੁੱਤਰ ਸ਼੍ਰੀ ਸਰਬਜੀਤ ਸਿੰਘ ਬਾਸੀ 595 /650 ,91.5% ਅੰਕ ਪ੍ਰਾਪਤ ਕਰ ਦੂਜਾ ਸਥਾਨ ਅਤੇ ਸਾਗਰ ਸਪੁੱਤਰ ਸ਼੍ਰੀ ਹੈਪੀ ਨੇ 578/650, 89% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



