HOME *ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਸਰਕਾਰੀ ਸਕੂਲ ਪੁੰਨੂਮਜਾਰਾ ਵਿਖੇ ਏਕ ਪੇੜ ਮਾਂ...

*ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਸਰਕਾਰੀ ਸਕੂਲ ਪੁੰਨੂਮਜਾਰਾ ਵਿਖੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਤਹਿਤ ਨਿਬੰਧ ਲੇਖਨ ਮੁਕਾਬਲਾ ਕਰਵਾਇਆ*

2
ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ)  ਸ਼੍ਰੀ ਕ੍ਰਿਸ਼ਨਾ ਯੂਥ ਕਲੱਬ, ਨਵਾਂਸ਼ਹਿਰ ਵੱਲੋਂ ਸਰਕਾਰੀ ਸਕੂਲ ਪੁੰਨੂਮਜਾਰਾ ਵਿਖੇ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦੇ ਤਹਿਤ ਨਿਬੰਧ ਲੇਖਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਮੁਕਾਬਲਾ ਭਾਰਤ ਸਰਕਾਰ ਦੇ ਯੁਵਾ ਕਾਰਜਕ੍ਰਮ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੇਰਾ ਯੁਵਾ ਭਾਰਤ ਦੇ ਅਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮਕਸਦ ਵਿਦਿਅਰਥੀਆਂ ਵਿੱਚ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਮਾਂ ਤੇ ਪ੍ਰਕਿਰਤੀ ਦੇ ਮਹੱਤਵ ਨੂੰ ਉਜਾਗਰ ਕਰਨਾ ਸੀ। ਮੁਕਾਬਲੇ ਵਿੱਚ ਸਕੂਲ ਦੇ ਵਿਦਿਅਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਾਤਾਵਰਣ, ਪੇੜ-ਪੌਦਿਆਂ ਅਤੇ ਮਾਂ ਦੇ ਮਹੱਤਵ ਸਬੰਧੀ ਪ੍ਰਭਾਵਸ਼ਾਲੀ ਨਿਬੰਧ ਪੇਸ਼ ਕੀਤੇ। ਮੁਕਾਬਲੇ ਵਿੱਚ ਜਾਨਵੀ ਨੇ ਪਹਿਲਾ ਸਥਾਨ, ਮਨਵੀਰ ਕੌਰ ਨੇ ਦੂਜਾ ਸਥਾਨ, ਜਦਕਿ ਜਲੀਨ ਕੌਰ ਅਤੇ ਸਾਇਕਾ ਪਰਵੀਨ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਅੰਤ ਵਿੱਚ ਜੇਤੂ ਵਿਦਿਆਰਥਣਾਂ ਨੂੰ ਪ੍ਰਮਾਣ ਪੱਤਰ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਮੈਂਬਰ ਕੁਲਵਿੰਦਰ ਸਿੰਘ ਨੇ ਕਿਹਾ ਕਿ ‘ਏਕ ਪੇੜ ਮਾਂ ਕੇ ਨਾਮ’ ਵਰਗੀ ਮੁਹਿੰਮ ਨਾਲ ਬੱਚਿਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਤ ਹੁੰਦੀ ਹੈ। ਪੇੜ ਸਿਰਫ਼ ਪ੍ਰਕਿਰਤੀ ਹੀ ਨਹੀਂ, ਸਗੋਂ ਸਾਡੇ ਜੀਵਨ ਦਾ ਆਧਾਰ ਹਨ ਅਤੇ ਇਨ੍ਹਾਂ ਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼ ਹੈ।ਉਨ੍ਹਾਂ ਨੇ ਕਿਹਾ ਕਿ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਅੱਗੇ ਵੀ ਵਾਤਾਵਰਣ ਸੰਰੱਖਣ ਨਾਲ ਸੰਬੰਧਤ ਕਾਰਜਕ੍ਰਮ ਲਗਾਤਾਰ ਕਰਦਾ ਰਹੇਗਾ। ਸਕੂਲ ਇੰਚਾਰਜ ਗੁਰਤਰਨਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਸੋਚ ਨੂੰ ਸਕਾਰਾਤਮਕ ਦਿਸ਼ਾ ਦਿੰਦੇ ਹਨ। ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ, ਜਿਸ ਨਾਲ ਬੱਚਿਆਂ ਵਿੱਚ ਵਾਤਾਵਰਣ ਸੰਰੱਖਣ ਪ੍ਰਤੀ ਜਾਗਰੂਕਤਾ ਵਧ ਰਹੀ ਹੈ। ਇਸ ਮੌਕੇ ਸਕੂਲ ਸਟਾਫ਼ ਸੁਸ਼ੀਲ ਕੁਮਾਰ, ਮੈਡਮ ਰੀਚਾ , ਕਲੱਬ ਮੈਂਬਰ ਹੈਰੀ ਚੌਹਾਨ, ਕਰਨ ਸ਼ਰਮਾ ਅਤੇ ਕੁਣਾਲ ਪੁਰੀ ਵੀ ਹਾਜ਼ਰ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਰਫ਼ਾਨੀ ਤੂਫ਼ਾਨ ਵੀ ਨਹੀਂ ਰੋਕ ਸਕਿਆ ਸ਼ਾਇਰਾਂ ਦੇ ਕਦਮ,ਪੰਜਾਬੀ ਕਲਮ ਕੇਂਦਰ ਮੌਂਟਰੀਅਲ ਵੱਲੋਂ ਕਰਵਾਇਆ ਗਿਆ ਕਾਵਿ ਸਮਾਗਮ ਯਾਦਗਾਰੀ ਹੋ ਨਿਬੜਿਆ
Next articleਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਵਲੋਂ ਸਰਸਵਤੀ ਪਬਲਿਕ ਸਕੂਲ ਵਿੱਚ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ ਗਿਆ