ਭਵਿੱਖ ਵਿਚ ਵੀ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਵਿਦਿਆਰਥੀ – ਭੁਪਿੰਦਰ ਸਿੰਘ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੰਦੂਪੁਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੰਦੂਪੁਰ ਵਿੱਚ ਸ਼੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਈ। ਜਿਸ ਵਿਚ ਬੱਚਿਆਂ ਅਤੇ ਉਨ੍ਹਾ ਦੇ ਮਾਤਾ- ਪਿਤਾ ਨੂੰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਧਾਰਮਿਕ ਸਮਾਗਮ ਦੌਰਾਨ ਸੰਤ ਸੁਖਜੀਤ ਸਿੰਘ ਜੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਜਦਕਿ ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਭੁਪਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ ਨੇ ਸ਼ਿਰਕਤ ਕੀਤੀ।ਇਸ ਦੌਰਾਨ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਵੱਲੋਂ ਸ਼ਬਦ ਗਾਇਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਉਪਰੰਤ ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਵੀਂ ਕਲਾਸ ਵਿੱਚ ਪ੍ਰਵੇਸ਼ ਕਰਨ ਤੇ ਵਧਾਈ ਦਿਤੀ ਅਤੇ ਉਹਨਾਂ ਨੂੰ ਅੱਗੇ ਵਧਣ ਅਤੇ ਭਵਿੱਖ ਵਿਚ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਦੇ ਨਾਲ ਹੀ ਸਲਾਨਾ ਪ੍ਰੀਖਿਆ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ
ਸੁਖਵਿੰਦਰ ਸਿੰਘ ਹੈੱਡ ਟੀਚਰ ,ਮਨਜਿੰਦਰ ਸਿੰਘ ,ਬਿਸ਼ੰਬਰ ਸਿੰਘ ਸਰਪੰਚ ਜੋਗਿੰਦਰ ਸਿੰਘ ਸਾਬਕਾ ਸਰਪੰਚ ਅਵਤਾਰ ਸਿੰਘ , ਸੁੱਚਾ ਸਿੰਘ , ਗੁਰਬਿੰਦਰ ਸਿੰਘ , ਬਲਦੇਵ ਸਿੰਘ, ਰਾਮ ਸਿੰਘ ਸੀ.ਐਚ.ਟੀ ਠੱਟਾ ਨਵਾ, ਵੀਨੂੰ ਸੇਖੜੀ ਸੀ ਐੱਚ ਟੀ ਬਿਧੀਪੁਰ, ਦੁਆਰਾ ਸੰਤ ਸੁਖਜੀਤ ਸਿੰਘ ਕਾਰ ਸੇਵਾ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਨਜਿੰਦਰ ਸਿੰਘ ਵੱਲੋਂ ਨਿਭਾਈ ਗਈ।ਇਸ ਮੌਕੇ ਤੇ ਰਜਵਿੰਦਰ ਕੌਰ ,ਪਵਨਦੀਪ ਕੌਰ ,ਬਲਵਿੰਦਰ ਕੌਰ ਆਗਨਵਾੜੀ ਵਰਕਰ,ਸੰਦੀਪ ਕੁਮਾਰੀ ,ਸਰਬਜੀਤ ਕੌਰ , ਮਨਜੀਤ ਕੌਰ , ਰੇਖਾ ਰਾਣੀ , ਕੁਲਦੀਪ ਕੌਰ ਆਦਿ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਤੇ ਐੱਸ ਐੱਮ ਸੀ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly