ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਤਰਸੇਮ ਸਿੰਘ ਸਿਆਲਕਾ ਨੂੰ ਐਸ ਸੀ ਕਮਿਸਨ ਦਾ ਵਾਈਸ ਚੇਅਰਮੈਨ ਲਗਾਉਣ ਨਾਲ ਦਲਿਤ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਗੁਰਬਚਨ ਸਿੰਘ ਬਸਤੀ ਬੂਲਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਸਰਪੰਚ ਗੁਰਬਚਨ ਸਿੰਘ ਨੇ ਕਿਹਾ ਕਿ ਤਰਸੇਮ ਸਿੰਘ ਸਿਆਲਕਾ ਇੱਕ ਬਹੁਤ ਵਧੀਆ ਇਨਸਾਨ ਤੇ ਦੂਰ ਅੰਦੇਸ਼ੀ ਵਾਲੇ ਲੀਡਰ ਹਨ। ਜਿਹਨਾਂ ਨੇ ਹਮੇਸ਼ਾ ਦਲਿਤ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਸਰਪੰਚ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਦੁਆਰਾ ਤਰਸੇਮ ਸਿੰਘ ਸਿਆਲਕਾ ਦੀ ਨਿਯੁਕਤੀ ਦਾ ਭਰਪੂਰ ਸਵਾਗਤ ਕੀਤਾ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਲਗਾਤਾਰ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਨੁਮਾਇੰਦਗੀ ਦੇਣਾ , ਜਿਸ ਵਿੱਚ ਪਹਿਲਾਂ ਜਸਵੀਰ ਸਿੰਘ ਗੜ੍ਹੀ ਨੂੰ ਐੱਸ ਸੀ ਕਮਿਸ਼ਨ ਦਾ ਚੇਅਰਮੈਨ ਲਗਾਉਣਾ ਤੇ ਹੁਣ ਤਰਸੇਮ ਸਿੰਘ ਸਿਆਲਕਾ ਨੂੰ ਐੱਸ ਸੀ ਕਮਿਸ਼ਨ ਦਾ ਵਾਈਸ ਚੇਅਰਮੈਨ ਲਗਾਉਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਆਦਮੀ ਪਾਰਟੀ ਦਲਿਤ ਭਾਈਚਾਰੇ ਦੀ ਹਮਦਰਦ ਸਰਕਾਰ ਹੈ। ਇਸ ਦੀਆਂ ਤਾਜ਼ਾ ਉਦਾਹਰਣਾਂ ਲਗਾਤਾਰ ਦਲਿਤ ਲੀਡਰਾਂ ਨੂੰ ਨੁਮਾਇੰਦਗੀਆਂ ਦੇਣ ਦੇ ਨਾਲ ਨਾਲ ਦਲਿਤ ਭਾਈਚਾਰੇ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਇਸ ਗੱਲ ਦੀਆਂ ਮੁੱਖ ਗਵਾਹ ਹਨ। ਇਸ ਮੌਕੇ ਤੇ ਉਹਨਾਂ ਦੇ ਨਾਲ ਸਾਹਿਲ ਰਾਜਪੂਤ ,ਜਥੇਦਾਰ ਬਾਬਾ ਬਲਬੀਰ ਸਿੰਘ ਚੱਕ ਟੋਡਰਵਾਲ ,ਬਾਪੂ ਕਾਬੁਲ ਸਿੰਘ, ਸਿਮਰਨਜੀਤ ਸਿੰਘ ,ਰੋਹਿਤ ਗਿੱਲ, ਸਨੀ ਬੂਲਪੁਰ, ਮੰਗਤ ਰਾਮ, ਪ੍ਰਕਾਸ਼, ਸਨੀ ਸੁਲੀ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



