ਅੰਮ੍ਰਿਤਸਰ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਮਿਸ ਗਾਈਡਿਡ ਮਿਜ਼ਾਈਲ ਕਰਾਰ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਆ ਕੇ ਵੱਖ ਵੱਖ ਐਲਾਨ ਕਰਨ ’ਤੇ ਇਤਰਾਜ਼ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਕਾਰਵਾਈ ਆਖਿਆ। ਉਹ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ। ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੀ ਸਨ। ਸ੍ਰੀ ਨਵਜੋਤ ਸਿੰਘ ਸਿੱਧੂ ਬਾਰੇ ਗੱਲ ਕਰਦਿਆਂ ਉਨ੍ਹਾਂ ਮੀਡੀਆ ਨੂੰ ਆਖਿਆ ਕਿ ਉਹ ਮਿਸ ਗਾਈਡਿਡ ਮਿਜ਼ਾਈਲ ਹੈ, ਜੋ ਕਿਸੇ ਪਾਸੇ ਵੀ ਚੱਲ ਸਕਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly