ਮਾਨਸਾ (ਸਮਾਜ ਵੀਕਲੀ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਹੁਣ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਮਨਕੀਰਤ ਔਲਖ, ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਇਨ੍ਹਾਂ ਤੋਂ ਸ਼ੱਕ ਦੇ ਆਧਾਰ ਉਤੇ ਕਈ ਕਿਸਮ ਦੀ ਜਾਣਕਾਰੀ ਲੈਣੀ ਹੈ, ਜਿਸ ਲਈ ਸਾਰੇ ਦਸਤਾਵੇਜ਼ ਮੁਕੰਮਲ ਕਰ ਲਏ ਗਏ ਹਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਈ ਵਾਰ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਸੁ਼ਭਦੀਪ ਦੇ ਕਤਲ ਲਈ ਪੰਜਾਬੀ ਗਾਇਕਾਂ ਸਮੇਤ ਸੰਗੀਤ ਇੰਡਸਟਰੀ ਦੇ ਅਨੇਕਾਂ ਲੋਕ ਵੀ ਜ਼ਿੰਮੇਦਾਰ ਹੋ ਸਕਦੇ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly