ਮਾਨਸਾ — ਪੰਜਾਬੀ ਗਾਇਕ ਸ. ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ।ਖ਼ਬਰ ਹੈ ਕਿ ਦੇਰ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਦੇ ਨਾਲ ਆਏ ਗੰਨਮੈਨਾਂ ਦੀ ਆਪਸ ਵਿੱਚ ਝੜਪ ਹੋ ਗਈ। ਇਸ ਕਾਰਨ ਇੱਕ ਬੰਦੂਕਧਾਰੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਦੋਵਾਂ ਵਿਚਾਲੇ ਡਿਊਟੀ ਨੂੰ ਲੈ ਕੇ ਝਗੜਾ ਹੋ ਗਿਆ ਸੀ। ਬਲਕੌਰ ਸਿੰਘ ਦੀ ਸੁਰੱਖਿਆ ਲਈ ਤਿੰਨ ਗੰਨਮੈਨ ਤਾਇਨਾਤ ਹਨ। ਬੀਤੀ ਰਾਤ ਉਹ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਭਿੜ ਗਏ। ਇਸ ਵਿੱਚ ਇੱਕ ਗੰਨਮੈਨ ਗੁਰਦੀਪ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ। ਇਸ ਮਾਮਲੇ ਨੂੰ ਲੈ ਕੇ ਮਾਨਸਾ ਪੁਲਿਸ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly