ਸੁਰੱਖਿਆ ਲਈ ਪੰਜਾਬ ਪੁਲੀਸ ਦੀਆਂ ਸੇਵਾਵਾਂ ਲੈਣੀਆਂ ਛੱਡ ਦੇਣ ਸਿੱਧੂ: ਰਾਘਵ ਚੱਢਾ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੁਲੀਸ ਮੁਲਾਜ਼ਮਾਂ ਬਾਰੇ ਕੀਤੀ ਟਿੱਪਣੀ ਦੀ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਸਮੇਂ ਪੁਲੀਸ ਦੀ ਸੁਰੱਖਿਆ ਵਿੱਚ ਰਹਿਣ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਧ ਸਿੱਧੂ ਪੁਲੀਸ ਨੂੰ ਜ਼ਲੀਲ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਜੇ ਸਿੱਧੂ ਪੰਜਾਬ ਪੁਲੀਸ ਦੀ ਇੱਜ਼ਤ ਨਹੀਂ ਕਰ ਸਕਦੇ ਤਾਂ ਉਹ ਸੁਰੱਖਿਆ ਲਈ ਪੰਜਾਬ ਪੁਲੀਸ ਦੀਆਂ ਸੇਵਾਵਾਂ ਲੈਣੀਆਂ ਛੱਡ ਦੇਣ। ਸ੍ਰੀ ਚੱਢਾ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਮੁਲਾਜ਼ਮ ਸੂਬੇ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਤਾਇਨਾਤ ਰਹਿੰਦੇ ਹਨ।

ਇਸ ਦੇ ਬਾਵਜੂਦ ਪੁਲੀਸ ਬਾਰੇ ਅਜਿਹੇ ਬਿਆਨ ਦੇਣ ਕਾਰਨ ਪੁਲੀਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਿਰਦਿਆਂ ’ਤੇ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਦਖ਼ਲਅੰਦਾਜ਼ੀ ਕਰਕੇ ਸੂਬੇ ’ਚ ਮਾਫੀਆ ਰਾਜ ਖ਼ਤਮ ਨਹੀਂ ਹੋ ਰਿਹਾ। ਜੇ ਪੁਲੀਸ ਤੋਂ ਸਿਆਸੀ ਦਬਾਅ ਖ਼ਤਮ ਹੁੰਦਾ ਹੈ ਤਾਂ ਡਰੱਗ ਮਾਫੀਆ, ਟਰਾਂਸਪੋਰਟ ਮਾਫੀਆ ਤੇ ਕੇਬਲ ਮਾਫੀਆ ਨੂੰ ਇੱਕ ਚੁਟਕੀ ’ਚ ਨੱਥ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਪੁਲੀਸ ਜਵਾਨਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੇ ਭੱਤੇ, ਤਨਖਾਹ ਤੇ ਉਨ੍ਹਾਂ ਦੀ ਡਿਊਟੀ ਕਰਨ ਦਾ ਸਮਾਂ ਤੈਅ ਕਰਨ ’ਤੇ ਵੀ ਵਿਚਾਰ ਕੀਤਾ ਜਾਵੇਗਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਵੱਲੋਂ ਰਾਣਾ ਸੋਢੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ
Next articleਨਹੀਂ ਟਲਣਗੀਆਂ ਵਿਧਾਨ ਸਭਾ ਚੋਣਾਂ: ਮੁੱਖ ਚੋਣ ਕਮਿਸ਼ਨਰ ਨੇ ਦਿੱਤੇ ਸੰਕੇਤ