ਸਿੱਧੂ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣ ਦੀ ਲੜਾਈ ਪ੍ਰਧਾਨਗੀ ਤੇ ਹੋਈ ਖਤਮ – ਸੱਜਣ ਸਿੰਘ

ਕੈਪਸ਼ਨ - ਸੱਜਣ ਸਿੰਘ ਆਮ ਆਦਮੀ ਪਾਰਟੀ ਆਗੂ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣ ਦੀ ਲੜਾਈ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੇ ਜਾ ਕੇ ਖਤਮ ਹੋਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ । ਉਨ੍ਹਾਂ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਲੇਸ਼ ਜਿਸ ਨੂੰ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ , ਰੇਤ ਮਾਫੀਏ ਨੂੰ ਨੱਥ ਪਾਉਣ , ਗ਼ਲਤ ਪਰਮਿਟ ਤੇ ਚੱਲਦੀਆਂ ਬੱਸਾਂ ਬੰਦ ਕਰਵਾਉਣ ਤੇ ਕੇਬਲ ਮਾਫੀਆ ਨੂੰ ਖਤਮ ਕਰਨ ਦੀ ਆੜ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਸ਼ੁਰੂ ਕੀਤਾ ਸੀ ।

ਉਹ ਕਿਤੇ ਨਾ ਕਿਤੇ ਨਵਜੋਤ ਸਿੰਘ ਸਿੱਧੂ ਦੀ ਹਾਈ ਕਮਾਂਡ ਵੱਲੋਂ ਪ੍ਰਧਾਨਗੀ ਦੇ ਕੇ ਨਿਬੇੜਨ ਦਾ ਯਤਨ ਕੀਤਾ ਜਾ ਰਿਹਾ ਹੈ । ਸੱਜਣ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਤੇ ਕੈਪਟਨ ਪੱਖੀ ਕਾਂਗਰਸੀ ਵਰਕਰਾਂ ਵੱਲੋਂ ਕੈਪਟਨ ਦੇ ਹੱਕ ਵਿੱਚ ਪੋਸਟਰ ਲਗਾਏ ਜਾ ਰਹੇ ਹਨ ਅਤੇ ਕਿਤੇ ਨਵਜੋਤ ਸਿੰਘ ਸਿੱਧੂ ਪੱਖੀ ਕਾਂਗਰਸੀ ਵਰਕਰਾਂ ਵੱਲੋਂ ਸਿੱਧੂ ਦੇ ਹੱਕ ਵਿੱਚ ਪੋਸਟਰ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਪੋਸਟਰ ਲਗਾਉਣ ਨਾਲ ਨਹੀਂ ਬਲਕਿ ਵੋਟਾਂ ਪਾਉਣ ਨਾਲ ਬਣਦੀ ਹੈ ।

ਪੰਜ ਸਾਲ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਤੇ ਹੁਣ ਕਾਂਗਰਸ ਹਾਈ ਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਕੇ ਕੈਪਟਨ ਅਮਰਿੰਦਰ ਸਿੰਘ ਦੇ ਕੀਤੇ ਮਾੜੇ ਕੰਮਾਂ ਤੇ ਪਰਦਾ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ । ਜਿਸ ਨੂੰ ਪੰਜਾਬ ਦੇ ਲੋਕ ਬਾਖ਼ੂਬੀ ਸਮਝਦੇ ਹਨ । ਉਹਨਾਂ ਕਿਹਾ ਕਿ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀਆਂ ਵੋਟਾਂ ਪਾ ਕੇ ਜਵਾਬ ਦੇਣਗੇ ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਧਾਨ ਸਭਾ ਹਲਕਾ ਸੰਗਰੂਰ ਤੋਂ ਸਖ਼ਤ ਮੁਕਾਬਲੇ ਦੇ ਕਿਆਸ ਲੱਗੇ
Next articleआधुनिक काल के संत स्टेन स्वामी