ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਲਗਾਤਾਰ ਵਡਿਆਈ ਕਰ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਬਹਾਦਰ ਸੈਨਿਕਾਂ ਦਾ ਵਾਰ-ਵਾਰ ਅਪਮਾਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿੱਧੂ ਨੇ ਇਮਰਾਨ ਖਾਨ, ਜਿਸ ਨੂੰ ਪਾਕਿਸਤਾਨੀ ਫੌਜ ਨੇ ਰਾਜ ਸੱਤਾ ’ਤੇ ਬਿਠਾਇਆ, ਜੋ ਆਈਐੱਸਆਈ ਦਾ ਏਜੰਟ ਹੈ, ਨੂੰ ਵੱਡਾ ਭਰਾ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਆਈਐੱਸਆਈ ਨਾਲ ਘੁਲ ਮਿਲ ਰਹੇ ਹਨ।
ਇਸ ਤੋਂ ਪਹਿਲਾਂ ਵੀ ਆਪਣੇ ਪਾਕਿਸਤਾਨ ਦੌਰੇ ਵੇਲੇ ਉਨ੍ਹਾਂ ਦੇ ਪਾਕਿਸਤਾਨੀ ਫੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾਈ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਸ ਨਾਲ ਪੰਜਾਬ ਦਾ ਨੁਕਸਾਨ ਹੁੰਦਾ ਹੋਵੇ ਅਤੇ ਇਹ ਸੂਬੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਖ਼ਤਰਾ ਬਣਦੀਆਂ ਹੋਣ। ਉਨ੍ਹਾਂ ਗਾਂਧੀ ਪਰਿਵਾਰ ਤੋਂ ਵੀ ਸਿੱਧੂ ਦੀਆਂ ਕਾਰਵਾਈਆਂ ਬਾਰੇ ਸਪਸ਼ਟੀਕਰਨ ਮੰਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਸਤੇ ਅਜਿਹੀਆਂ ਨਫਰਤ ਭਰੀਆਂ ਸਾਜ਼ਿਸ਼ਾਂ ਖ਼ਿਲਾਫ਼ ਡੱਟ ਕੇ ਖੜ੍ਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly