ਕਪੂਰਥਲਾ (ਕੌੜਾ)- ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉੱਪਰ 18 ਦਸੰਬਰ ਨੂੰ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਦਾਣਾ ਮੰਡੀ ਵਿਖੇ ਹੋ ਰਹੀ ਵਿਸ਼ਾਲ ਰੈਲੀ ਜਿਸ ਵਿੱਚ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਚੇਚੇ ਤੌਰ ਤੇ ਪਹੁੰਚ ਕੇ ਹਲਕਾ ਨਿਵਾਸੀਆਂ ਨੂੰ ਸੰਬੋਧਨ ਕਰਨਗੇ।ਇਹ ਰੈਲੀ ਹਲਕਾ ਨਿਵਾਸੀਆਂ ਦੇ ਇਕੱਠ ਪੱਖੋਂ ਇਤਿਹਾਸਕ ਹੋਵੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਂਦ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਵਿਧਾਇਕ ਨਵਤੇਜ ਸਿੰਘ ਚੀਮਾ ਨਾਲ਼ ਚਟਾਨ ਵਾਂਗ ਖੜੇ ਹਨ ਕਿਉਂਕਿ ਵਿਧਾਇਕ ਚੀਮਾ ਨੇ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਹਲਕੇ ਅੰਦਰ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾ ਕੇ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵਿਧਾਇਕ ਨਵਤੇਜ ਸਿੰਘ ਚੀਮਾ ਤੀਸਰੀ ਵਾਰ ਸ਼ਾਨਦਾਰ ਹੈਟ੍ਰਿਕ ਜਿੱਤ ਦਾ ਨਵਜੋਤ ਸਿੱਧੂ ਦੀ ਰੈਲੀ ਮੁੱਢ ਬੰਨੇਗੀ। ਉਨ੍ਹਾਂ ਨੇ ਕਿਹਾ ਪ੍ਰਦੇਸ਼ ਪ੍ਰਧਾਨ ਸਿੱਧੂ ਦੇ ਵਿਚਾਰ ਸੁਣਨ ਲਈ ਹਲਕਾ ਨਿਵਾਸੀ ਉਤਾਵਲੇ ਹਨ ਅਤੇ ਉਨ੍ਹਾਂ ਵਿੱਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly