ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਅੰਤਿਮ ਤਰੀਕ 31 ਜੁਲਾਈ – ਹਰਦੇਵ ਬੋਪਾਰਾਏ

ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਭਾਈ ਘਨਈਆ ਜਲ ਬਚਾਊ ਜਲ ਪੂਰਤੀ ਸੰਗਠਨ ਅਤੇ ਬਾਬਾ ਜੈ ਸਿੰਘ ਖਲਕਟ ਇੰਟਰਨੈਸ਼ਨਲ ਸੁਸਾਇਟੀ ਦੇ ਕੌਮੀ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਨੇ ਨੌਜਵਾਨਾਂ ਵਿਦਿਆਰਥੀਆਂ ਬੀਬੀਆਂ ਸਰਪੰਚ, ਪੰਚ ਸਾਹਿਬਾਨਾਂ ਬਲਾਕ ਸੰਮਤੀ ਮੈਂਬਰ ਸਾਹਿਬਾਨ ਜਿਲ੍ਹਾ ਪ੍ਰੀਸ਼ਦ ਮੈਂਬਰ ਤੋਂ ਇਲਾਵਾ ਵੱਖ-ਵੱਖ ਕਲੱਬਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਵੋਟਾਂ ਦੀ ਅੰਤਿਮ ਤਰੀਕ 31 ਜੁਲਾਈ ਹੈ। ਇਸ ਸਮੇਂ ਉਹਨਾਂ ਅਪੀਲ ਕਰਦਿਆਂ ਆਖਿਆ ਕਿ ਆਪਣੀਆਂ ਵੋਟਾਂ ਬਣਾਉਣ ਲਈ ਆਧਾਰ ਕਾਰਡ ਦੀ ਕਾਪੀ ਪਾਸਪੋਰਟ ਸਾਈਜ ਦੀਆਂ ਦੋ ਫੋਟੋ ਲਾ ਕੇ ਫਾਰਮ ਭਰ ਕੇ ਤੁਰੰਤ ਸਬੰਧਤ ਅਧਿਕਾਰੀ ਕੋਲ ਜਮਾ ਕਰਵਾਏ ਜਾਣ ਤਾਂ ਜੋ ਤੁਹਾਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਦਾ ਅਧਿਕਾਰ ਮਿਲ ਸਕੇ। ਉਹਨਾਂ ਸਾਰਿਆਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਹੁਣ ਵੋਟਾਂ ਬਣਾਉਣ ਲਈ ਸਮਾਂ ਬਹੁਤ ਘੱਟ ਹੈ ਅਤੇ ਫਾਰਮ ਪਿੰਡਾਂ ਵਿੱਚ ਪਹੁੰਚ ਚੁੱਕੇ ਹਨ। ਜੇਕਰ ਫਿਰ ਵੀ ਕੋਈ ਸਮੱਸਿਆ ਆਉਂਦੀ ਹੈ ਉਹ ਸਬੰਧਿਤ ਅਧਿਕਾਰੀ ਨਾਲ ਰਾਬਤਾ ਕਰ ਸਕਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ 26 ਨੂੰ
Next articleਪਿੰਡ ਲਾਦੀਆਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਫਰੀ ਬੈੱਡ ਸੇਵਾ ਦੇ ਬੋਰਡ ਲੱਗੇ