ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )-ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦੀ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ | ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ | ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ‘ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿੱਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ | ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ‘ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ | ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ |ਉਨ੍ਹਾਂ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਇਹਨਾਂ ਦੇ ਖਿਲਾਫ ਬਣਦੀ ਕਾਰਵਾਈ ਲਈ ਬੇਨਤੀ ਕੀਤੀ ਜਾਵੇਗੀ। ਤਾਂ ਜੋ ਅੱਗੇ ਤੋਂ ਅਹਿਜੀ ਮਾੜੀ ਹਰਕਤ ਕਰਨ ਤੋਂ ਪਹਿਲਾਂ ਸੋਚ ਸਮਝ ਕੇ ਹੀ ਅਹਿਜੀ ਕਾਰਵਾਈ ਕਰਨ ਤੋਂ ਪਹਿਲਾਂ ਸੋਚ ਸਮਝ ਕੇ ਹੀ ਅਹਿਜੀ ਗੱਲਬਾਤ ਕਰੇ|
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



