HOME ਇੰਗਲੈਂਡ ਦੇ ਸਿੱਖ ਆਗੂਆਂ ਨੇ ਐਮ.ਪੀ ਮਾਲਵਿੰਦਰ ਸਿੰਘ ਕੰਗ ਵੱਲੋਂ 350 ਸਾਲਾ...

ਇੰਗਲੈਂਡ ਦੇ ਸਿੱਖ ਆਗੂਆਂ ਨੇ ਐਮ.ਪੀ ਮਾਲਵਿੰਦਰ ਸਿੰਘ ਕੰਗ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ਤੇ ਰੱਖਣ ਦੀ ਮੰਗ ਦੀ ਕੀਤੀ ਸ਼ਲਾਘਾ

4
ਮਾਲਵਿੰਦਰ ਸਿੰਘ ਕੰਗ

ਲੈਸਟਰ (ਇੰਗਲੈਂਡ),  (ਸਮਾਜ ਵੀਕਲੀ)  ( ਸੁਖਜਿੰਦਰ ਸਿੰਘ ਢੱਡੇ)-ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਵੱਲੋ ਵਿਸ਼ੇਸ਼ ਧਾਰਮਿਕ ਸਮਾਗਮ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ,ਉੱਥੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਚ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ਤੇ ਰੱਖਣ ਦੀ ਕੀਤੀ ਗਈ,ਸ ਕੰਗ ਵੱਲੋਂ ਕੀਤੀ ਗਈ ਇਸ ਮੰਗ ਦੀ ਵਿਦੇਸ਼ਾਂ ਚ ਵੱਸਦੇ ਸਿੱਖ ਭਾਈਚਾਰੇ ਅਤੇ ਸਿੱਖ ਆਗੂਆਂ ਵੱਲੋਂ ਭਰਵੀਂ ਸਲਾਘਾ ਕੀਤੀ ਜਾ ਰਹੀ ਹੈ। ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਸੰਬੋਧਨ ਰਾਹੀਂ ਲੋਕ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਕਸ਼ਮੀਰੀ ਪੰਡਤਾਂ ਦੀ ਮੰਗ ਤੇ ਉਹਨਾਂ ਦੇ ਧਰਮ ਨੂੰ ਬਚਾਉਣ ਲਈ ਅੱਜ ਤੋਂ 350 ਸਾਲ ਪਹਿਲਾਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸ਼ਹਾਦਤ ਦਿੱਤੀ ਸੀ। ਸ ਕੰਗ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਚਾਂਦਨੀ ਚੌਕ ਵਿਖੇ ਸ਼ਹੀਦ ਕੀਤਾ ਗਿਆ ਸੀ ਅਤੇ ਇਸ ਲਈ ਚਾਂਦਨੀ ਚੌਂਕ ਦੇ ਨੇੜਲੇ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਦਾ ਨਾਂ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ਤੇ ਰੱਖਿਆ ਜਾਵੇ। ਸ ਮਲਵਿੰਦਰ ਸਿੰਘ ਕੰਗ ਵੱਲੋਂ ਕੀਤੀ ਗਈ ਇਸ ਮੰਗ ਦੀ ਸਲਾਘਾ ਕਰਦਿਆਂ ਇੰਗਲੈਂਡ ਦੇ ਸਿੱਖ ਆਗੂ ਸ ਰਾਜਮਨਵਿੰਦਰ ਸਿੰਘ ਰਾਜਾ ਕੰਗ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ, ਅਮਰੀਕ ਸਿੰਘ ਗਿੱਲ, ਜਤਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੇ ਸਿੱਖ ਆਗੂਆਂ ਨੇ ਸ ਮਾਲਵਿੰਦਰ ਸਿੰਘ ਕੰਗ ਦੇ ਇਸ ਮੰਗ ਦੀ ਹਮਾਇਤ ਕਰਦਿਆਂ ਭਾਰਤ ਦੀ ਕੇਂਦਰ ਸਰਕਾਰ ਨੂੰ  ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ਤੇ ਰੱਖਣ ਦੀ ਵੀ ਅਪੀਲ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪਿੰਡ ਤੰਦਾਉਰਾ ਵਿਖੇ ਮਨਾਇਆ ਜਾਵੇਗਾ
Next articleਸ਼ਹੀਦ ਊਧਮ ਸਿੰਘ