ਨਵੀਂ ਦਿੱਲੀ (ਸਮਾਜ ਵੀਕਲੀ): ਰੋਜ਼ ਐਵੇਨਿਊ ਅਦਾਲਤ ਨੇ ਸਰਸਵਤੀ ਵਿਹਾਰ ਥਾਣੇ ਵਿੱਚ ਦਰਜ ਇੱਕ ਕੇਸ ਸਬੰਧੀ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਇਕ-ਇਕ ਕਰ ਕੇ ਇਨ੍ਹਾਂ ਕੇਸਾਂ ’ਚ ਦੋਸ਼ੀਆਂ ਨੂੰ ਅਦਾਲਤਾਂ ਵੱਲੋਂ ਸਜ਼ਾਵਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਤੋਂ ਬਾਅਦ ਜਗਦੀਸ਼ ਟਾਈਟਲਰ ਤੇ ਕਮਲਨਾਥ ਦੀ ਵਾਰੀ ਆਵੇਗੀ ਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly