ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿੱਖ ਮਿਸ਼ਨਰੀ ਕਾਲਜ ਰਜਿ. ਲੁਧਿਆਣਾ ਦੇ ਜੋਨ ਹੁਸ਼ਿਆਰਪੁਰ ਵੱਲੋਂ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ 15 ਭਗਤਾਂ ਦੀ ਬਾਣੀ ਨੂੰ ਸਮਰਪਿਤ 16 ਰੋਜ਼ਾ ਗੁਰਮਤਿ ਸਮਾਗਮਾਂ ਦੀ ਲੜੀ ਸਮਾਪਤ ਹੋਈ। ਆਖਰੀ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਚਰਨ ਪਾਵਨ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਭਾਈ ਕੁਲਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਦੇ ਨਾਲ ਜੋੜਿਆ। ਇਸ ਮੌਕੇ ਹਰਜੀਤ ਸਿੰਘ ਚੇਅਰਮੈਨ ਸਿੱਖ ਮਿਸ਼ਨਰੀ ਕਾਲਜ ਨੇ ਸ਼ਬਦ ਗੁਰੂ ਦੀ ਮਹੱਤਤਾ ਦ੍ਰਿੜ ਕਰਵਾਉਂਦਿਆਂ ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਗਿਆਨੀ ਬਲਜੀਤ ਸਿੰਘ ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਾਲਿਆਂ ਨੇ ਕਿਹਾ ਕਿ ਸ਼ਬਦ ਗੁਰੂ ਹੀ ਸਾਨੂੰ ਪਰਮਾਤਮਾ ਦੇ ਨਾਲ ਮਿਲਾ ਸਕਦਾ ਹੈ । ਦੇਹਧਾਰੀ ਗੁਰੂਆਂ ਵੱਲੋਂ ਦੱਸੀਆਂ ਜਾਂਦੀਆਂ ਜੁਗਤੀਆਂ ਕੰਮ ਨਹੀਂ ਆਉਂਦੀਆਂ, ਇਸ ਕਰਕੇ ਸਾਨੂੰ ਖੁਦ ਗੁਰਬਾਣੀ ਪੜਨੀ ਅਤੇ ਵਿਚਾਰਨੀ ਚਾਹੀਦੀ ਹੈ।ਇਸ ਮੌਕੇ ਅਵਤਾਰ ਸਿੰਘ ਬ੍ਰਹਮਜੀਤ ਜ਼ੋਨਲ ਆਰਗੇਨਾਈਜ਼ਰ ਜੋਨ ਹੁਸ਼ਿਆਰਪੁਰ ਨੇ 16 ਦਿਨਾਂ ਦੇ ਸਮਾਗਮਾਂ ਵਿੱਚ ਕੀਰਤਨ ਦੀ ਸੇਵਾ ਕਰਨ ਵਾਲੇ ਕੀਰਤਨੀਆ ,ਪ੍ਰਚਾਰਕਾਂ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਨ੍ਹਾਂ ਸਮਾਗਮਾਂ ਨੂੰ ਨੇਪਰੇ ਚਾੜਨ ਵਾਸਤੇ ਜਿਨਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੱਜਣਾ ਨੇ ਸਹਿਯੋਗ ਦਿੱਤਾ ਉਹਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਪ੍ਰਿੰਸੀਪਲ ਹਰਜਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਜਿੰਦ, ਹਰਜਿੰਦਰ ਸਿੰਘ ਅਸਲਾਮਾਬਾਦ , ਲਾਲ ਸਿੰਘ ਅਸਲਾਮਾਬਾਦ, ਨਰਿੰਦਰ ਸਿੰਘ ਪੁਰਹੀਰਾ, ਅਜੈਪਾਲ ਸਿੰਘ, ਪਰਗਟ ਸਿੰਘ, ਰਣਜੀਤ ਸਿੰਘ, ਗਿਆਨੀ ਕੁਲਦੀਪ ਸਿੰਘ, ਸੁਰਜੀਤ ਸਿੰਘ ਕਾਲਕਟ ਗੁਰਦੁਆਰਾ ਪ੍ਰਧਾਨ , ਗੁਰਦੇਵ ਸਿੰਘ, ਵਰਿੰਦਰਜੀਤ ਕੌਰ, ਪਰਮਜੀਤ ਕੌਰ ਆਦਿ ਨੇ ਸ਼ਮੂਲੀਅਤ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly