ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਐਮ.ਕਾਮ ਚੌਥੇ ਸਮੈਸਟਰ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਨੇ ਵਿਦਿਆਰਥੀ ਨਾਲ ਜਾਣਕਾਰੀ ਸਾਂਝੀ ਕਰਦਿਆਂ ਖੁਸ਼ੀ ਮਨਾਈ। ਜਸਦੀਪ ਕੌਰ ਨੇ 1732/2200 (78.7%) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ 5ਵਾਂ ਸਥਾਨ ਹਾਸਲ ਕੀਤਾ। ਪ੍ਰਭਦੀਪ ਕੌਰ ਦੂਜੀ 1662 (75.5%) ਡਿਸਕਸ਼ਨ (ਜ਼ਿਲੇ ਵਿੱਚ ਤੀਸਰਾ) ਮਨੀਸ਼ਾ ਤੀਜੀ 1618 (73.5%)। ਪਿ੍ੰਸੀਪਲ ਡਾ: ਤਰਸੇਮ ਸਿੰਘ ਭਿੰਡਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਸ਼ਾਨਦਾਰ ਨਤੀਜਿਆਂ ਦੀ ਆਸ ਪ੍ਰਗਟਾਈ। ਵਿਭਾਗ ਦੇ ਮੁਖੀ ਡਾ: ਕਮਲਦੀਪ ਕੌਰ ਨੇ ਵੀ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ।ਇਸ ਮੌਕੇ ਡਾ: ਦਵਿੰਦਰ ਕੌਰ, ਪ੍ਰੋ: ਰਮਨਦੀਪ ਕੌਰ, ਪ੍ਰੋ: ਮਨਰਾਜ ਕੌਰ, ਪ੍ਰੋ: ਹਰਦੀਪ ਕੌਰ, ਪ੍ਰੋ: ਪ੍ਰਿਆ ਲੱਧੜ ਅਤੇ ਪ੍ਰੋ: ਅਵਨੀਤ ਕੌਰ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਗੁਰੂ ਰਵਿਦਾਸ ਜੀ
Next articleਯੂਨੀਵਰਸਿਟੀ ਮੈਰਿਟ ਲਿਸਟ ਵਿੱਚ ਬੀਕਾਮ ਚੌਥੇ ਸਮੈਸਟਰ ਦੀ ਮੁਸਕਾਨ ਅਤੇ ਸਿਮਰਨਜੀਤ ਕੌਰ ਦੀ ਰਹੀ ਝੰਡੀ