ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ ਐੱਸ ਐੱਸ ਵਿਭਾਗ ਵਲੋਂ ਆਯੋਜਿਤ ਸੱਤ ਰੋਜ਼ਾ ਕੈਂਪ ਮਿਤੀ 29 ਦਸੰਬਰ , 2024 ਨੂੰ ਸਫਲਤਾਪੂਰਵਕ ਸੰਪੰਨ ਹੋਇਆ। ਕੈੱਪ ਦੇ ਅੰਤਲੇ ਸੈਸ਼ਨ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਡਾ. ਬਖਸ਼ੀਸ਼ ਸਿੰਘ ਹਾਜ਼ਰ ਹੋਏ। ਇਸ ਸੈਸ਼ਨ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਉਹਨਾਂ ਨੇ ਪਿਛਲੇ ਦਿਨੀਂ ਕੈੰਪ ਦੌਰਾਨ ਪਿੰਡ ਗੁਣਾਚੌਰ ਵਿਚ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਐੱਨਐੱਸਐੱਸ ਵਿਭਾਗ ਵਲੋਂ ਪ੍ਰਦਾਨ ਕੀਤੇ ਜਾਦੇ ਮੌਕਿਆਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਇਕ ਨਰੋਏ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕਣ।ਡਾ. ਬਖਸ਼ੀਸ਼ ਸਿੰਘ ਜੀ ਨੇ ਵਲੰਟੀਅਰਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਹਨਾਂ ਨੂੰ ਆਪਣੇ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਪਹਿਲ ਦੇ ਆਧਾਰ ‘ਤੇ ਤਰਜੀਹ ਦੇ ਕੇ ਸਾਫ਼ ਰੱਖਣ ਦਾ ਸੰਕਲਪ ਦ੍ਰਿੜ ਕਰਵਾਇਆ ਅਤੇ ਨੇਕ ਨੀਅਤੀ ਤਹਿਤ ਵੱਧ ਤੋਂ ਵੱਧ ਅਜਿਹੇ ਯਤਨ ਕਰਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਦੀਆਂ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ ਅਤੇ ਪ੍ਰਵੀਨ, ਗੁਰਪ੍ਰੀਤ ਸਿੰਘ, ਰਾਹੁਲ ਸ਼ਰਮਾ, ਸਮਰੱਥਜੀਤ ਸਿੰਘ, ਅਮਰਦੀਪ ਸਿੰਘ, ਸੁਖਨੀਤ ਕੌਰ ਵੱਲੋਂ ਆਪਣੇ ਤਜਰਬੇ ਸਾਂਝੇ ਕੀਤੇ ਗਏ । ਪ੍ਰੋਗਰਾਮ ਅਫਸਰ ਪ੍ਰੋ. ਵਿਪਨ ਜੀ ਵੱਲੋਂ ਕੈੰਪ ਦੀ ਰਿਪੋਰਟ ਪੇਸ਼ ਕੀਤੀ ਗਈ। ਸਮੁੱਚੇ ਕੈਂਪ ਦੌਰਾਨ ਵਿਚਾਰ – ਚਰਚਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵਿੱਚੋਂਹੰਸ਼ਵੀਰ, ਰਾਹੁਲ ਸ਼ਰਮਾ,ਸੁਖਨੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ ਜਦ ਕਿ ਪੋਸਟਰ ਮੁਕਾਬਲੇ ਵਿੱਚੋਂ ਸਿਧਾਰਥ , ਕਿਰਨ, ਕਰਿਤਿਕਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਲੋਗਨ ਮੁਕਾਬਲੇ ਵਿੱਚੋਂ ਸੁਖਮਨਵੀਰ ਸਿੰਘ, ਮੁਸਕਾਨ ਅਤੇ ਸਮਰੱਥਜੀਤ ਸਿੰਘ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਲਈ ਸਨਮਾਨਿਤ ਕੀਤਾ ਗਿਆ।ਸਰਵੋਤਮ ਵਲੰਟੀਅਰ ਦਾ ਸਨਮਾਨ ਪ੍ਰਵੀਨ ਰੱਲ (ਲੜਕੇ) ਅਤੇ ਸਿਮਰਨ (ਲੜਕੀਆਂ) ਨੂੰ ਦਿੱਤਾ ਗਿਆ।ਗੁਰਪ੍ਰੀਤ ਸਿੰਘ ਅਤੇ ਮਾਈਕਲ ਨੂੰ ਸਮੁੱਚੇ ਕੈਂਪ ਦੀ ਅਗਵਾਈ ਕਰਨ ਵਾਲੇ ਆਗੂ ਵਲੰਟੀਅਰਾਂ ਵਜੋਂ ਸਨਮਾਨਿਤ ਕੀਤਾ ਗਿਆ ਜਦ ਕਿ ਗੀਤ ਸੰਗੀਤ ਵਿਚ ਹਰਮਨ ਕਵਿਤਾ ਵਿਚ ਸੁਖਮਨ ਅਤੇ ਦਰਪਣ ਨੂੰ ਸਨਮਾਨਿਆ ਗਿਆ।ਪ੍ਰੋਗਰਾਮ ਅਫ਼ਸਰ ਡਾ. ਨਿਰਮਲਜੀਤ ਕੌਰ ਨੇ ਕੈੰਪ ਦੌਰਾਨ ਹੋਏ ਅਨੁਭਵਾਂ ਨੂੰ ਸਾਂਝੇ ਕਰਨ ਦੇ ਨਾਲ ਨਾਲ ਮੰਚ ਸੰਚਾਲਨ ਕੀਤਾ। ਪ੍ਰੋਗਰਾਮ ਦੇ ਆਖਰ ਵਿੱਚ ਪ੍ਰੋ. ਵਿਪਨ ਜੀ ਵਲੋਂ ਕੈੰਪ ਨਾਲ ਜੁੜੇ ਹਰ ਵਿਅਕਤੀ ਦਾ ਧੰਨਵਾਦ ਕੀਤਾ ਗਿਆ।ਸਮੁੱਚੇ ਕੈਂਪ ਦੌਰਾਨ ਵਲੰਟੀਅਰਾਂ ਦੀ ਰਿਫਰੈਸ਼ਮੈਂਟ ਦਾ ਖਾਸ ਖਿਆਲ ਰੱਖਿਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj