HOME ਸਿੱਖ ਨੈਸ਼ਨਲ ਕਾਲਜ ਬੰਗਾ ਦੇ ਸਟਾਫ ਨੇ ਪਹਿਲਗਾਮ ਦੇ ਸ਼ਹੀਦਾਂ ਨੂੰ ਮੌਨ...

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਸਟਾਫ ਨੇ ਪਹਿਲਗਾਮ ਦੇ ਸ਼ਹੀਦਾਂ ਨੂੰ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ

2

ਨਵਾਂਸ਼ਹਿਰ/ਬੰਗਾ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ. ਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ, ਡਾ. ਨਿਰਮਲਜੀਤ ਕੌਰ ਜੀ ਦੇ ਯਤਨਾਂ ਸਦਕਾ ਸਮੂਹ ਸਟਾਫ਼ ਵੱਲੋਂ ਪਹਿਲਗਾਮ ਹਮਲੇ ਵਿਚ ਪੀੜਤਾਂ ਦੇ ਲਈ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।ਪ੍ਰਿੰਸੀਪਲ ਡਾ. ਤਰਸੇਮ ਸਿੰਘ ਜੀ ਵੱਲੋਂ ਜੰਮੂ ਕਸ਼ਮੀਰ ਦੇ ਪਹਿਲਗਾਮ ਦੀ ਬੈਸਰਨ ਘਾਟੀ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਅਤੇ ਭਵਿੱਖ ਵਿੱਚ ਅੱਤਵਾਦ ਵਿਰੁੱਧ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਿਸੇ ਵੀ ਕਦਮ ਦਾ ਸਮਰਥਨ ਦੇਣ ਲਈ ਵਚਨਬੱਧਤਾ ਦੁਹਰਾਈ ਗਈ।ਉਹਨਾਂ ਕਿਹਾ ਕਿ ਅੱਤਵਾਦ ਨਾਲ ਨਜਿੱਠਣ ਲਈ ਸਮੁੱਚੀ ਮਾਨਵਤਾ ਨੂੰ ਇਕਜੁੱਟ ਹੋਣਾ ਪਵੇਗਾ ਤਾਂ ਹੀ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇਗਾ।ਇਸ ਮੌਕੇ ਵਲੰਟੀਅਰ ਵਿਦਿਆਰਥੀ ਮਨਜੋਤ ਕੌਰ ਅਤੇ ਸਿਮਰਨ ਵੱਲੋਂ ਪੋਸਟਰ ਬਣਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਹਿਲਗਾਮ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਵੱਡਾ ਫੈਸਲਾ, 48 ਸੈਰ-ਸਪਾਟਾ ਸਥਾਨ ਬੰਦ, ਵੇਖੋ ਸੂਚੀ
Next articleਅਸੀਂ ਪਰਮਾਣੂ ਹਥਿਆਰਾਂ ਦੀ ਵਰਤੋਂ ਉਦੋਂ ਹੀ ਕਰਾਂਗੇ ਜਦੋਂ ਸਾਡੀ ਹੋਂਦ ਖ਼ਤਰੇ ਵਿੱਚ ਹੋਵੇਗੀ…, ਪਾਕਿਸਤਾਨੀ ਰੱਖਿਆ ਮੰਤਰੀ ਦਾ ਵੱਡਾ ਬਿਆਨ