ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਥਾਨਿਕ ਸਿੱਖ ਨੈਸ਼ਨਲ ਕਾਲਜ ਬੰਗਾ ਵੱਲੋਂ ਪ੍ਰਿੰਸੀਪਲ ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਾਲਜ ਕੈਂਪਸ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਦੇ ਵਿਦਿਆਰਥੀਆਂ ਵੱਲੋਂ ਇੱਕ ਦਿਨਾਂ ਅੰਤਰ ਕਾਲਜ ਯੁਵਕ ਮੇਲਾ 2025 ਜੋ ਕਿ ਗੁਰੂ ਤੇਗ ਬਹਾਦਰ ਕਾਲਜ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਵਿਚ ਭਾਗ ਲਿਆ। ਇਹ ਅੰਤਰ ਕਾਲਜ ਯੁਵਕ ਮੇਲਾ ਗੁਰੂ ਗੋਬਿੰਦ ਸਟੱਡੀ ਸਰਕਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ ।ਇਸ ਮੇਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਤੇ ਧਾਰਮਿਕ ਖੇਤਰ ਵਿੱਚ ਵਿਦਿਆਰਥੀਆਂ ਦੀ ਅਗਵਾਈ ਕਰਨਾ ਹੈ।ਇਸ ਯੁਵਕ ਮੇਲੇ ਵਿੱਚ ਰੋਪੜ-ਨਵਾਂਸ਼ਹਿਰ ਜ਼ੋਨ ਦੇ ਕਾਲਜਾਂ ਵੱਲੋਂ ਭਾਗ ਲਿਆ ਗਿਆ।ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕੈਂਪਸ ਵਿੱਚ ਚੱਲ ਰਹੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੁਖੀ ਪ੍ਰੋਫੈਸਰ ਤਜਿੰਦਰ ਸਿੰਘ ,ਸ ਮਨਮੰਤ ਸਿੰਘ ਲਾਇਬ੍ਰੇਰੀਅਨ ਤੇ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕਾਲਜ ਕੈਂਪਸ ਤੋਂ ਗੁਰਬਾਣੀ ਕੰਠ, ਕਵਿਤਾ, ਭਾਸ਼ਣ, ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚੋਂ ਭਾਸ਼ਣ ਵਿੱਚੋਂ ਕਿਰਨ ਨੇ ਦੂਜਾ, ਕਵਿਤਾ ਵਿੱਚੋਂ ਸੁਖਮਨਵੀਰ ਸਿੰਘ ਨੇ ਦੂਜਾ ਤੇ ਪੋਸਟਰ ਮੇਕਿੰਗ ਵਿੱਚੋਂ ਹਰਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਸ ਯੁਵਕ ਮੇਲੇ ਵਿੱਚ ਸਿੱਖ ਨੈਸ਼ਨਲ ਕਾਲਜ ਨੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆ।ਕਾਲਜ ਕੈਂਪਸ ਵਿੱਚ ਪੁੱਜਣ ਤੇ ਪ੍ਰਿੰਸੀਪਲ ਤਰਸੇਮ ਸਿੰਘ ਭਿੰਡਰ ਨੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਇਹ ਸਮੇਂ ਦੀ ਮੱਖ ਲੋੜ ਹੈ ਕਿ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦਿੱਤੀ ਜਾਵੇ ਤੇ ਆਪਣੇ ਅਧਿਆਤਮਕ ਵਿਰਸੇ ਨਾਲ ਜੋੜਿਆ ਜਾਵੇ। ਇਸ ਤਰ੍ਹਾਂ ਦੇ ਯੁਵਕ ਮੇਲੇ ਵਿਦਿਆਰਥੀਆਂ ਲਈ ਸੇਧ ਬਣਨਗੇ। ਸਿੱਖ ਨੈਸ਼ਨਲ ਕਾਲਜ ਬੰਗਾ ਹਮੇਸ਼ਾ ਤੋਂ ਆਪਣੇ ਇਹਨਾਂ ਇਖ਼ਲਾਕੀ ਫਰਜ਼ਾ ਨੂੰ ਪਛਾਣਦਾ ਹੋਇਆ ਯਤਨਸ਼ੀਲ ਰਹਿੰਦਾ ਹੈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਵਲੰਟੀਅਰ ਜਸਮੀਨ ਕੌਰ , ਗੁਰਪ੍ਰੀਤ ਸਿੰਘ, ਪ੍ਰਭਜੀਤ ਸਿੰਘ, ਅਮਰਪ੍ਰੀਤ ਸਿੰਘ, ਕੋਮਲ, ਸਮਰੱਥ ਸਿੰਘ ਤੇ ਗੁਰਪ੍ਰੀਤ ਕੌਰ ਨੂੰ ਪ੍ਰਿੰਸੀਪਲ ਤਰਸੇਮ ਸਿੰਘ ਭਿੰਡਰ ਹੁਰਾਂ ਇਸ ਮੌਕੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਅਯੋਜਿਤ ਅੰਤਰ ਕਾਲਜ ਯੁਵਕ ਮੇਲੇ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj