HOME ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ

2

ਬੰਗਾ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾਂ ) ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਇਕ ਦਿਨ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਇਹ ਟੂਰ ਕਾਲਜ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੂੰ ਟਿੱਬੀ ਸਾਹਿਬ (ਰੋਪੜ) ਅਤੇ ਪ੍ਰਸਿੱਧ ਪਹਾੜੀ ਸਥਾਨ ਕਸੌਲੀ ਵਿਖੇ ਲਿਜਾਇਆ ਗਿਆ। ਇਸ ਵਿੱਦਿਅਕ ਟੂਰ ਦੀ ਯੋਜਨਾ ਅਤੇ ਪ੍ਰਬੰਧ ਵਿੱਚ CBM ਕਲੱਬ ਦੀ ਸਕੱਤਰ ਬਰਨਜੋਤ ਕੌਰ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਅਤੇ ਟੂਰ ਦੇ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਕਰਵਾਇਆ। ਕਾਮਰਸ ਵਿਭਾਗ ਦੇ ਮੁਖੀ ਡਾ. ਕਮਲਦੀਪ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹੁੰਦੇ ਹਨ। ਇਸ ਮੌਕੇ ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਗੁਰਿੰਦਰ ਕੌਰ ਅਤੇ ਪ੍ਰੋ. ਅਮਰਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਟੂਰ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਦੀ ਰਹਿਨੁਮਾਈ ਕੀਤੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਏਮਫ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਮੌਕੇ ਡਾ ਨਵਕਾਂਤ ਭਰੋਮਜਾਰਾ ਦਾ “ਬੈਸਟ ਸ਼ੋਸ਼ਲ ਐਕਟੀਵਿਸਟ ਅਵਾਰਡ” ਨਾਲ ਕਰੇਗੀ ਸਨਮਾਨ – ਡਾ ਬਾਲੀ
Next articleਭਾਰੀ ਬਰਫਬਾਰੀ ਕਾਰਨ ਟੋਰਾਂਟੋ ਖੇਤਰ ਵਿੱਚ ਆਵਾਜਾਈ ਪ੍ਰਭਾਵਿਤ ਹੋਣ ਦੀ ਚੇਤਾਵਨੀ