ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ) ਜੈਪੁਰ ਵਿਖੇ ਆਯੋਜਿਤ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2025 ਤਹਿਤ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਲਵਜੋਤ ਕੌਰ (ਬੀਏ ਸਮੈ. ਤੀਜਾ ) ਨੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਪ੍ਰੇਰਨਾ ਸਦਕਾ ਅਤੇ ਐਥਲੈਟਿਕਸ ਕੋਚ ਸ. ਰਣਧੀਰ ਸਿੰਘ ਭੁੱਲਰ ਦੀ ਯੋਗ ਅਗਵਾਈ ਸਦਕਾ ਇਸ ਚੈਂਪੀਅਨਸ਼ਿਪ ਵਿੱਚ 4X100 ਮੀਟਰ (ਸੀਨੀਅਰ ਆਲ ਇੰਡੀਆ ਚੈੰਪਿਅਨਸ਼ਿਪ) ਰਿਲੇਅ ਵਿਚ ਤੀਜਾ ਸਥਾਨ ਹਾਸਲ ਕਰਕੇ ਬ੍ਰਾਉਨ੍ਜ਼ ਮੈਡਲ ਜਿੱਤ ਕੇ ਸੰਸਥਾ ਦੇ ਨਾਲ ਨਾਲ ਆਪਣੇ ਮਾਪਿਆਂ ਦੇ ਮਾਣ ਵਿਚ ਵਾਧਾ ਕੀਤਾ ਹੈ।ਇਸ ਮੌਕੇ ਮੁਬਾਰਕਬਾਦ ਦਿੰਦਿਆਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਲਵਜੋਤ ਕੌਰ ਨੇ ਐਥਲੈਟਿਕਸ ਦੇ ਮੁਕਾਬਲਿਆਂ ਵਿੱਚ ਚਾਹੇ ਉਹ ਕਾਲਜ, ਯੂਨੀਵਰਸਿਟੀ ਜਾਂ ਰਾਜ ਪੱਧਰੀ ਹੋਣ ਹਮੇਸ਼ਾਂ ਬੇਹਤਰੀਨ ਪ੍ਰਦਰਸ਼ਨ ਕਰਕੇ ਜਿੱਥੇ ਆਪਣੀ ਖੇਡ ਨੂੰ ਹੋਰ ਪ੍ਰਫੁੱਲਿਤ ਕੀਤਾ ਹੈ ਓਥੇ ਅਕਾਦਮਿਕ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਨੂੰ ਨਿਖਾਰਿਆ ਹੈ। ਇਸ ਉਪਲੱਬਧੀ ਲਈ ਲਵਜੋਤ ਕੌਰ ਨੂੰ ਪ੍ਰਿੰਸੀਪਲ ਅਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਥਾਨਕ ਸਕੱਤਰ ਸ. ਜਰਨੈਲ ਸਿੰਘ ਪੱਲੀਝਿੱਕੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਪਰਗਣ ਸਿੰਘ,ਐਡਵੋਕੇਟ ਜਸਵੀਰ ਸਿੰਘ ਰਾਏ, ਕਾਲਜ ਦੀ ਫੁੱਟਬਾਲ ਟੀਮ ਦੇ ਕੋਚ ਸ. ਜਸਬੀਰ ਭਾਰਟਾ ਹਾਜ਼ਰ ਸਨ।
https://play.google.com/store/apps/details?id=in.yourhost.samajweekly



