ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ. ਐੱਸ. ਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ, ਡਾ. ਨਿਰਮਲਜੀਤ ਕੌਰ ਜੀ ਦੇ ਯਤਨਾਂ ਸਦਕਾ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਨਿਰੋਗ ਸਰੀਰ ਵਿਚ ਹੀ ਸਕਾਰਾਤਮਕ ਵਿਚਾਰ ਉਤਪੰਨ ਹੋ ਸਕਦੇ ਹਨ ਜਿਸ ਲਈ ਹਰ ਵਿਅਕਤੀ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਆਲੇ ਦੁਆਲੇ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ ਤਾਂ ਜੋ ਸੰਤੁਲਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ ਵੱਲੋਂ ਸਰਕਾਰ ਵੱਲੋਂ ਦਿੱਤੀਆਂ ਜਾਂਦੀਆ ਸਿਹਤ ਸਹੂਲਤਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਗਈ ਤਾਂ ਜੋ ਵਿਦਿਆਰਥੀ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।ਡਾ. ਨਿਰਮਲਜੀਤ ਕੌਰ ਨੇ ਵਿਸ਼ਵ ਸਿਹਤ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਬਲਜੀਤ ਕੌਰ ਉਚੇਚੇ ਤੌਰ ‘ਤੇ ਹਾਜ਼ਰ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj