ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਦਭਾਵਨਾ ਦਿਵਸ ਮਨਾਇਆ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਐੱਨ. ਐੱਸ. ਐੱਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਆਪਸੀ ਸਦਭਾਵਨਾ ਦਾ ਪੈਗ਼ਾਮ ਦਿੱਤਾ। ਇਸ ਮੌਕੇ ਡਾ. ਕੁਮਾਰੀ ਸਿਖਾ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਅਹਿਮੀਅਤ ਬਾਰੇ ਲੈਕਚਰ ਦਿੱਤਾ ਤੇ ਕਿਹਾ ਕਿ ਭਾਰਤ ਵਿੱਚ ਵੱਖ-ਵੱਖ ਧਰਮਾਂ, ਫਿਰਕਿਆਂ ਅਤੇ ਭਾਈਚਾਰਿਆਂ ਵਿੱਚ ਆਪਸੀ ਸਮੂਹਿਕ ਏਕਤਾ, ਸਹਿਣਸ਼ੀਲਤਾ ਅਤੇ ਪ੍ਰੇਮ ਪਿਆਰ ਦੀ ਭਾਵਨਾ ਬਣਾਈ ਰੱਖਣ ਲਈ ਸਦਭਾਵਨਾ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਵਿਚਕਾਰ ਆਪਸੀ ਵਖਰੇਂਵਾਂ ਨਾ ਹੋਵੇ। ਇਸ ਮੌਕੇ ਵਲੰਟੀਅਰਾ ਵਿਦਿਆਰਥੀਆਂ ਵੱਲੋਂ ਆਪਸ ਵਿੱਚ ਲੋਕਾਂ ਨੂੰ ਵੰਡਣ ਵਾਲੀਆਂ ਤਾਕਤਾਂ ਅਤੇ ਮਾਨਸਿਕ ਵਿਚਾਰਧਾਰਾਵਾਂ ਨੂੰ ਰੱਦ ਕਰਨ ਲਈ ਸਹੁੰ ਵੀ ਚੁੱਕੀ ਗਈ। ਇਸ ਪ੍ਰੋਗਰਾਮ ਦੌਰਾਨ ਐੱਨ. ਐੱਸ. ਐੱਸ. ਅਫ਼ਸਰ ਪ੍ਰੋ. ਵਿਪਨ ਅਤੇ ਡਾ. ਨਿਰਮਲਜੀਤ ਕੌਰ ਸਮੇਤ ਮਨਮੰਤ ਸਿੰਘ ਲਾਇਬ੍ਰੇਰੀਅਨ ਅਤੇ ਪ੍ਰੋ. ਹਰਪਾਲ ਕੌਰ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹਾ ਪੱਧਰੀ ਸਪਾਂਸਰਸ਼ਿਪ ਦਿਵਸ ਦਾ ਆਯੋਜਨ
Next articleਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ